- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਕਾਲਜ ਵਿਖੇ ਟਰਾਂਸਜੈਂਡਰ ਐਕਟ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਅਤੇ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਦੇ ਬਾਇਓਲੋਜੀ ਵਿਭਾਗ ਵੱਲੋਂ ਟਰਾਂਸਜੈਂਡਰ ਅਧਿਕਾਰਾਂ ਅਤੇ ਟਰਾਂਸਜੈਂਡਰ ਐਕਟ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਭਾਗ ਦੇ ਮੁਖੀ ਪ੍ਰੋ. ਨਵਤੇਜ ਕੌਰ ਨੇ ਟਰਾਂਸਜੈਂਡਰ ਪਰਸਨਜ਼ (ਪ੍ਰੋਟੈਕਸ਼ਨ ਆਫ਼ ਰਾਈਟਸ) ਐਕਟ, 2019 ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਟਰਾਂਸਜੈਂਡਰ ਵਿਅਕਤੀਆਂ ਨੂੰ ਵੀ ਸਮਾਜ ਵਿੱਚ ਬਰਾਬਰੀ, ਸਨਮਾਨ ਅਤੇ ਸਮਾਨ ਮੌਕਿਆਂ ਦਾ ਅਧਿਕਾਰ ਹੈ। ਉਨ੍ਹਾਂ ਦੇ ਸਿੱਖਿਆ ਪ੍ਰਾਪਤ ਕਰਨ, ਰੁਜ਼ਗਾਰ ਹਾਸਲ ਕਰਨ ਅਤੇ ਸਮਾਜਿਕ ਜੀਵਨ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਚਰਨ ਦੇ ਅਧਿਕਾਰਾਂ ਦੀ ਰਾਖੀ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਵੀ ਐਕਟ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਸਮਾਜ ਵਿੱਚ ਸਮਾਨਤਾ, ਸਹਿਣਸ਼ੀਲਤਾ ਅਤੇ ਆਪਸੀ ਸਤਿਕਾਰ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਹਰ ਵਰਗ ਦੇ ਲੋਕਾਂ ਦੇ ਅਧਿਕਾਰਾਂ ਅਤੇ ਮਾਣ-ਸਨਮਾਨ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਗੁਰਬੀਰ ਸਿੰਘ, ਪ੍ਰੋ. ਅਮਨਦੀਪ ਕੌਰ, ਪ੍ਰੋ. ਅੰਮ੍ਰਿਤਪਾਲ ਸਿੰਘ, ਪ੍ਰੋ. ਅਮਨਦੀਪ ਕੌਰ, ਪ੍ਰੋ. ਗੁਰਦੀਪ ਕੌਰ ਅਤੇ ਕਾਲਜ ਦੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।