ਆਵਾਜਾਈ ਨਿਯਮਾਂ ਬਾਰੇ ਲਾਇਆ ਜਾਗਰੂਕਤਾ ਸੈਮੀਨਾਰ
ਆਵਾਜਾਈ ਨਿਯਮਾਂ ਬਾਰੇ ਲਗਾਇਆ ਜਾਗਰੂਕਤਾ ਸੈਮੀਨਾਰ
Publish Date: Sun, 11 Jan 2026 05:38 PM (IST)
Updated Date: Mon, 12 Jan 2026 04:09 AM (IST)
ਪੱਤਰ ਪ੍ਰੇਰਕ,ਪੰਜਾਬੀ ਜਾਗਰਣ,ਗੁਰਦਾਸਪੁਰ: ਟ੍ਰੈਫਿਕ ਪੁਲਿਸ ਵੱਲੋਂ ਵਧੀਕ ਡਾਇਰੈਕਟਰ ਪੁਲਿਸ ਪੰਜਾਬ ਚੰਡੀਗੜ੍ਹ ਅਤੇ ਐੱਸਐੱਸਪੀ ਆਦਿੱਤਿਆ ਦੇ ਨਿਰਦੇਸ਼ ਅਨੁਸਾਰ ਸੜਕ ਸੁਰੱਖਿਆ ਅਭਿਆਨ ਮਹੀਨੇ ਸਬੰਧੀ ਵੱਖ-ਵੱਖ ਥਾਵਾਂ ਤੇ ਸੈਮੀਨਾਰ ਲਗਾਕੇ ਆਮ ਪਬਲਿਕ ਨੂੰ ਅਤੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਏਐੱਸਆਈ ਅਮਨਦੀਪ ਸਿੰਘ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਸੀਟ ਬੈਲਟ, ਹੈਲਮਟ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫ਼ੋਨ ਦੀ ਵਰਤੋਂ ਨਾਲ ਹੋਣ ਵਾਲੀਆਂ ਦੁਰਘਟਨਾਵਾਂ ਬਾਰੇ ਜਾਗਰੂਕ ਕੀਤਾ ਗਿਆ। ਹੈਲਪ ਲਾਈਨ ਨੰਬਰ 112,1033,1930 ਬਾਰੇ ਜਾਣਕਾਰੀ ਦਿੱਤੀ ਗਈ। ਸੈਮੀਨਾਰ ਵਿੱਚ ਪਵਨ ਕੁਮਾਰ, ਰਾਮਲਾਲ, ਜਗਤਾਰ ਸਿੰਘ ਆਦਿ ਨੇ ਹਿੱਸਾ ਲਿਆ।