ਬਾਲ ਵਿਆਹ ਤੇ ਬੱਚਿਆਂ ਦੀ ਸੁਰੱਖਿਆ ਸਬੰਧੀ ਜਾਗਰੂਕਤਾ ਸੈਮੀਨਾਰ ਹੋਲੀ ਚਾਈਲਡ ਸਕੂਲ ਵਿਖੇ ਬਾਲ ਵਿਆਹ ਅਤੇ ਬੱਚਿਆਂ ਦੀ ਸੁਰੱਖਿਆ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ
Publish Date: Fri, 27 Nov 2026 03:54 PM (IST)
Updated Date: Sat, 28 Nov 2026 04:02 AM (IST)
ਜੀਆਰਪੀ- ਸੈਮੀਨਾਰ ਦੌਰਾਨ ਬੱਚਿਆਂ ਨੂੰ ਜਾਣਕਾਰੀ ਦਿੰਦੇ ਹੋਏ ਬੁਲਾਰੇ। ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ : ਹੋਲੀ ਚਾਈਲਡ ਸਕੂਲ ਵਿਖੇ ਮਨਾਏ ਜਾਣ ਵਾਲੇ ਬਾਲ, ਛੋਟੀ ਉਮਰ ਅਤੇ ਜ਼ਬਰਦਸਤੀ ਕਰਵਾਏ ਜਾਣ ਵਾਲੇ ਵਿਆਹਾਂ ਦੇ ਖਾਤਮੇ ਲਈ ਅੰਤਰਰਾਸ਼ਟਰੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਸੰਚਾਲਨ ਨੇਹਾ ਪੰਡਿਤ, ਜ਼ਿਲ੍ਹਾ ਕੋ-ਆਰਡੀਨੇਟਰ, ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵੱਲੋਂ ਕੀਤਾ ਗਿਆ। ਉਨ੍ਹਾਂ ਨਾਲ ਪ੍ਰਿਤਪਾਲ ਸਿੰਘ, ਸੀਐੱਸਡਬਲਿਊ, ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਅਤੇ ਜਸ਼ਨਪ੍ਰੀਤ ਸਿੰਘ ਸੀਐੱਸਡਬਲਿਊ, ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵੀ ਮੌਜੂਦ ਸਨ। ਸੈਮੀਨਾਰ ਦੌਰਾਨ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨਾਂ ਪੋਸਕੋ ਐਕਟ (ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਦੇਣ ਸਬੰਧੀ ਕਾਨੂੰਨ) ਤੇ ਬਾਲ ਵਿਆਹ ਰੋਕੂ ਕਾਨੂੰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਸ਼ੋਸ਼ਣ, ਦੁਰਵਿਵਹਾਰ, ਛੋਟੀ ਉਮਰ ’ਚ ਵਿਆਹ ਤੇ ਜ਼ਬਰਦਸਤੀ ਕਰਵਾਏ ਜਾਣ ਵਾਲੇ ਵਿਆਹਾਂ ਤੋਂ ਬਚਾਉਣ ਦੀ ਮਹੱਤਤਾ ਬਾਰੇ ਸਮਝਾਇਆ। ਇਸ ਤੋਂ ਇਲਾਵਾ, ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ, ਨਿੱਜੀ ਸੁਰੱਖਿਆ ਅਤੇ ਕਿਸੇ ਵੀ ਤਰ੍ਹਾਂ ਦੇ ਦੁਰਵਿਵਹਾਰ ਵਿਰੁੱਧ ਆਵਾਜ਼ ਉਠਾਉਣ ਲਈ ਜਾਗਰੂਕ ਕੀਤਾ ਗਿਆ। ਇਹ ਸੈਮੀਨਾਰ ਜਾਣਕਾਰੀ ਭਰਪੂਰ ਅਤੇ ਪ੍ਰਭਾਵਸ਼ਾਲੀ ਰਿਹਾ।