- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡੇਹਰੀਵਾਲ ਦਰੋਗਾ ਵਿਖੇ ਨੌਜਵਾਨਾਂ ਨੂੰ ਕੀਤਾ ਜਾਗਰੂਕ

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ, ਕਾਦੀਆਂ : ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਡੇਹਰੀਵਾਲ ਦਰੋਗਾ ਵਿਖੇ ਗ੍ਰਾਮ ਪੰਚਾਇਤ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਅਪਣਾਉਣ ਅਤੇ ਸਮਾਜ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਹੈ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਐੱਸਐੱਸਪੀ. ਗੁਰਦਾਸਪੁਰ ਆਦਿਤਿਆ ਸ਼ਰਮਾ, ਏਡੀਸੀ ਜਨਰਲ ਗੁਰਸਿਮਰਨ ਸਿੰਘ ਢਿੱਲੋਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਸਾਹਿਬਾਜ਼ ਸਿੰਘ ਚੀਮਾ ਦੀ ਅਗਵਾਈ ਅਤੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਗ੍ਰਾਮ ਪੰਚਾਇਤ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਬੱਚਿਆਂ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਯਤਨ ਕਰਨ। ਬੁਲਾਰਿਆਂ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ, ਪ੍ਰਸ਼ਾਸਨ, ਪੰਚਾਇਤ ਅਤੇ ਪਿੰਡ ਵਾਸੀਆਂ ਦਾ ਆਪਸੀ ਸਹਿਯੋਗ ਬੇਹੱਦ ਜ਼ਰੂਰੀ ਹੈ। ਇਸ ਮੌਕੇ ਸਰਪੰਚ ਜਗਤਾਰ ਸਿੰਘ, ਮਨਿੰਦਰਪਾਲ ਸਿੰਘ ਘੁੰਮਣ, ਚੀਫ਼ ਸੁਖਜੀਤ ਸਿੰਘ, ਬਲਵੰਤ ਸਿੰਘ ਭੱਟੀ, ਕੁਲਵੰਤ ਸਿੰਘ, ਜਰਨੈਲ ਸਿੰਘ, ਸਾਹਿਬ ਸਿੰਘ, ਪਦਮ ਕੁਮਾਰ, ਬਿਕਰਮਜੀਤ ਸਿੰਘ, ਮਾਈਕਲ ਮਸੀਹ, ਰੁਪਿੰਦਰ ਸਿੰਘ, ਸਤਨਾਮ ਸਿੰਘ, ਦਵਿੰਦਰ ਸਿੰਘ, ਗੁਰਮੀਤ ਸਿੰਘ ਅਤੇ ਬੇਅੰਤ ਸਿੰਘ ਭੱਟੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।