ਬਹਿਲ ਨੇ 171.15 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ ਬਹਿਲ ਨੇ 171.15 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ
Publish Date: Wed, 22 Jul 2026 03:36 PM (IST)
Updated Date: Wed, 22 Jul 2026 03:37 PM (IST)
ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ : ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਵਲੋਂ ਲਗਾਤਾਰ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ 171.15 ਲੱਖ ਰੁਪਏ ਦੀ ਲਾਗਤ ਨਾਲ ਡਿਫੈਂਸ ਰੋਡ ਬਾਈਪਾਸ ਹਰਦੋਬਥਵਾਲਾ ਤੋਂ ਸਰਕਾਰੀ ਕਾਲਜ ਗੁਰਦਾਸਪੁਰ ਵਾਇਆ ਬਥਵਾਲਾ ਸੁੱਖਾ ਤੱਕ ਸੜਕ ਬਣਾਉਣ ਦੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਹਲਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਸੀ ਇਸ ਲਿੰਕ ਸੜਕ ਦੀ ਲੰਬਾਈ 3.16 ਕਿ.ਮੀ ਹੈ ਤੇ ਇਸ ਨੂੰ 10 ਫੁੱਟ ਤੋਂ 16 ਫੁੱਟ ਚੋੜਾ ਕੀਤਾ ਜਾਣਾ ਹੈ ਅਤੇ ਇਸ ਉਪੱਰ 171.15 ਲੱਖ ਖਰਚਾ ਆਉਣ ਦੀ ਅਨੁਮਾਨ ਹੈ ਇਹ ਲਿੰਕ ਸੜਕ ਡਿਫੈਂਸ ਬਾਈਪਾਸ ਰੋਡ ਅਤੇ ਗੁਰਦਾਸਪੁਰ ਸਰਕਾਰੀ ਕਾਲਜ ਰੋਡ ਨੂੰ ਆਪਸ ’ਚ ਜੋੜੇਗੀ ਤੇ ਸ਼ੋਰਟੇਜ ਰੂਟ ਵਜੋ ਕੰਮ ਕਰੇਗੀ ਜਿੱਥੇ ਕਿਸਾਨ ਤੇ ਆਮ ਪਬਲਿਕ ਨੂੰ ਗੁਰਦਾਸਪੁਰ ਸ਼ਹਿਰ ’ਚ ਆਉਣ ਜਾਣ ਲਈ ਸਹੂਲਤ ਮਿਲੇਗੀ ਉਥੇ ਨਾਲ ਹੀ ਇਹ ਸੜਕ ਬੱਚਿਆਂ ਨੂੰ ਸਕੂਲ ਤੇ ਸਰਕਾਰੀ ਕਾਲਜ ਗੁਰਦਾਸਪੁਰ ਆਉਣ ਜਾਉਣ ਲਈ ਸਹੂਲਤ ਪ੍ਰਧਾਨ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵਿਧਾਨ ਸਭਾ ਹਲਕੇ ਗੁਰਦਾਸਪੁਰ ਅੰਦਰ ਪਿਛਲੇ ਚਾਰ ਸਾਲਾਂ ’ਚ ਲੋਕ ਹਿੱਤ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਹਨ। ਗੁਰਦਾਸਪੁਰ ਸ਼ਹਿਰ ਸਮੇਤ ਹਲਕੇ ਦੇ ਪਿੰਡਾਂ ’ਚ ਲੋਕਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਪਾਰਦਰਸ਼ੀ ਢੰਗ ਵਿਕਾਸ ਕਾਰਜ ਕੀਤੇ ਹਨ ਤੇ ਉਹ 24 ਘੰਟੇ ਲੋਕਾਂ ਦੀ ਸੇਵਾ ’ਚ ਹਾਜ਼ਰ ਹਨ। ਇਸ ਮੌਕੇ ਸੰਗਤਪੁਰਾ ਗੁਰਦੁਆਰਾ ਦੇ ਮੁੱਖ ਸੇਵਾਦਾਰ, ਮਾਰਕੀਟ ਕਮੇਟੀ ਦੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਕੰਬੋਜ ਬਰਾਦਰੀ ਦੇ ਚੇਅਰਮੈਨ ਰਵਿੰਦਰ ਸਿੰਘ, ਬਲਾਕ ਸੰਮਤੀ ਦੇ ਚੇਅਰਮੈਨ ਰਣਜੀਤ ਸਿੰਘ ਰਾਣਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ ਹੇਮਰਾਜਪੁਰ, ਬਲਾਕ ਪ੍ਰਧਾਨ ਅਤੇ ਇੰਪਰੂਵਮੈਂਟ ਟਰੱਸਟ ਦੇ ਟਰੱਸਟੀ ਹਿਤੇਸ਼ ਮਹਾਜਨ, ਬਲਾਕ ਪ੍ਰਧਾਨ ਅਤੇ ਇੰਪਰੂਵਮੈਂਟ ਟਰੱਸਟ ਦੇ ਟਰੱਸਟੀ ਰਘੁਬੀਰ ਸਿੰਘ ਖਾਲਸਾ, ਸਰਪੰਚ ਟਿੰਕੂ ਬੱਬਰੀ, ਬਲਾਕ ਸੰਮਤੀ ਮੈਂਬਰ ਸਾਜਨ, ਮਾਸਟਰ ਸੁਭਾਸ਼ ਚੰਦਰ, ਮਾਸਟਰ ਸ਼ਸ਼ੀ, ਵੈਲਫੇਅਰ ਬੋਰਡ ਕੰਬੋਜ ਦੇ ਚੇਅਰਮੈਨ ਮਾਸਟਰ ਰਵਿੰਦਰ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਮਾਸਟਰ ਹਰਦੀਪ ਸਿੰਘ, ਨਗਰ ਪੰਚਾਇਤਾਂ ਦੇ ਸਰਪੰਚ ਸਾਹਿਬਾਨ ਅਤੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਰਪੰਚ, ਪੰਚ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਵੀ ਹਾਜ਼ਰ ਸਨ।