ਪਿੰਡ ਹਰਪੁਰਾ ਵਿਖੇ ਬਲਵਿੰਦਰ ਲਾਡੀ ਵੱਲੋਂ ਨਵੀਂ ਬਣੀ ਡਿਸਪੈਂਸਰੀ ਦਾ ਉਦਘਾਟਨ ਪਿੰਡ ਹਰਪੁਰਾ ਵਿਖੇ ਬਲਵਿੰਦਰ ਲਾਡੀ ਵਲੋਂ ਨਵੀਂ ਬਣੀ ਡਿਸਪੈਂਸਰੀ ਦਾ ਉਦਘਾਟਨ
Publish Date: Fri, 27 Nov 2026 06:06 PM (IST)
Updated Date: Sat, 28 Nov 2026 04:08 AM (IST)
ਫੋਟੋ: 27ਬੀਟੀਐਲ12 ਪਿੰਡ ਹਰਪੁਰਾ ਵਿਖੇ ਨਵੀਂ ਬਣੀ ਡਿਸਪੈਂਸਰੀ ਦੇ ਉਦਘਾਟਨ ਦੌਰਾਨ ਬਲਵਿੰਦਰ ਲਾਡੀ, ਨਾਲ ਹਨ ਪਿੰਡ ਵਾਸੀ। ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ ਸ਼੍ਰੀ ਹਰਗੋਬਿੰਦਪੁਰ ਸਾਹਿਬ : ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਅਧੀਨ ਪੈਂਦੇ ਪਿੰਡ ਹਰਪੁਰਾ ਵਿਖੇ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਨਵੀਂ ਤਿਆਰ ਕੀਤੀ ਗਈ ਡਿਸਪੈਂਸਰੀ ਦਾ ਉਦਘਾਟਨ ਅੱਜ ਆਮ ਆਦਮੀ ਪਾਰਟੀ ( ਆਪ ) ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵੱਲੋਂ ਆਪਣੇ ਕਰ-ਕਮਲਾਂ ਨਾਲ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਇਸ ਡਿਸਪੈਂਸਰੀ ਦੇ ਖੁੱਲ੍ਹਣ ਨਾਲ ਪਿੰਡ ਹਰਪੁਰਾ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਸ਼ਹਿਰਾਂ ਵਿੱਚ ਜਾਣ ਦੀ ਖੱਜਲ-ਖੁਆਰੀ ਤੋਂ ਵੱਡੀ ਰਾਹਤ ਮਿਲੇਗੀ ਕਿਉਂਕਿ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਉਹ ਹਮੇਸ਼ਾ ਵਚਨਬੱਧ ਹਨ। ਉਨ੍ਹਾਂ ਆਪਣਾ ਦ੍ਰਿੜ੍ਹ ਇਰਾਦਾ ਦੁਹਰਾਉਂਦਿਆਂ ਕਿਹਾ ਕਿ ਲੋਕਾਂ ਦੀ ਸੇਵਾ, ਸਿਹਤ ਸਹੂਲਤਾਂ ਦਾ ਵਿਸਥਾਰ ਅਤੇ ਵਿਕਾਸ ਦੀ ਨਿਰੰਤਰਤਾ — ਇਹੀ ਸਾਡਾ ਮੁੱਖ ਸੰਕਲਪ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਵਿਕਾਸ ਕਾਰਜ ਇਸੇ ਤਰ੍ਹਾਂ ਜੰਗੀ ਪੱਧਰ ਤੇ ਜਾਰੀ ਰਹਿਣਗੇ। ਇਸ ਮੌਕੇ ਪਿੰਡ ਦੀ ਪੰਚਾਇਤ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਇਸ ਉਪਰਾਲੇ ਲਈ ਬਲਵਿੰਦਰ ਲਾਡੀ ਦਾ ਧੰਨਵਾਦ ਕੀਤਾ।