- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਵਿੰਦਰ ਸਿੰਘ ਲਾਡੀ ਸ੍ਰੀ ਨਾਮਦੇਵ ਦਰਬਾਰ ਸਾਹਿਬ ਸਮੇਤ ਵੱਖ ਵੱਖ ਅਸਥਾਨਾਂ ਤੇ ਹੋਏ ਨਤਮਸਤਕ।

ਰਣਜੀਤ ਸਿੰਘ ਬਾਵਾ, ਪੰਜਾਬੀ ਜਾਗਰਣ
ਘੁਮਾਣ : ਪਿਛਲੇ ਦਿਨੀਂ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਤੇ ਸ਼ਾਮਿਲ ਹੋਏ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਅੱਚਲ ਸਾਹਿਬ ਜੀ, ਸ਼੍ਰੋਮਣੀ ਭਗਤ ਨਾਮਦੇਵ ਜੀ ਦਰਬਾਰ ਸਾਹਿਬ ਘੁਮਾਣ, ਗੁਰਦੁਆਰਾ ਤਪਿਆਣਾ ਸਾਹਿਬ, ਗੁਰਦੁਆਰਾ ਚਰਨ ਕਮਲ ਸਾਹਿਬ ਅਤੇ ਉਸ ਤੋਂ ਬਾਅਦ ਗੁਰਦੁਆਰਾ ਦਮਦਮਾ ਸਾਹਿਬ ਸ੍ਰੀ ਹਰਗੋਬਿੰਦਪੁਰ ਸਾਹਿਬ ਸਮੇਤ ਹੋਰ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਏ। ਜਿੱਥੇ ਉਨ੍ਹਾਂ ਨੂੰ ਸ਼੍ਰੋਮਣੀ ਭਗਤ ਨਾਮਦੇਵ ਦਰਬਾਰ ਸਾਹਿਬ ਘੁਮਾਣ ਦੀ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਬਾਵਾ, ਜਨਰਲ ਸਕੱਤਰ ਸੁਖਜਿੰਦਰ ਸਿੰਘ ਬਾਵਾ, ਸਲਾਹਕਾਰ ਪਿ੍ੰਸੀਪਲ ਗੁਰਮੁਖ ਸਿੰਘ ਬਾਵਾ, ਹੈੱਡ ਗ੍ਰੰਥੀ ਬਾਬਾ ਸਤਨਾਮ ਸਿੰਘ ਸਮੇਤ ਕਮੇਟੀ ਮੈਂਬਰ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਐਡਵੋਕੇਟ ਨਿਸ਼ਾਨ ਸਿੰਘ ਚਾਹਲ ਅਤੇ ਨਗਰ ਕੌਂਸਲ ਪ੍ਰਧਾਨ ਨਵਦੀਪ ਸਿੰਘ ਪੰਨੂ ਨੇ ਕਿਹਾ ਕਿ ਲੋਕ ਭਗਵੰਤ ਸਿੰਘ ਮਾਨ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਵੱਲੋਂ ਲੋਕਾਂ ਵਿੱਚ ਨਾ ਵਿਚਰੇ ਜਾਣ ਦੇ ਚਲਦਿਆਂ ਹਲਕੇ ਦੇ ਕੁਝ ਵਰਕਰ ਨਰਾਜ਼ ਹਨ, ਜਿਨ੍ਹਾਂ ਨੂੰ ਮਨਾ ਕੇ ਜਲਦੀ ਹੀ ਰਹਿੰਦੇ ਵਿਕਾਸ ਦੇ ਕੰਮ ਪੂਰੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਥਾਪੜਾ ਦੇ ਦਿੱਤਾ ਗਿਆ ਹੈ। ਇਸ ਦੌਰਾਨ ਲਾਡੀ ਨੇ ਕਿਹਾ ਕਿ ਗੁਰੂ ਸਾਹਿਬ ਦਾ ਓਟ ਆਸਰਾ ਕੇ ਹਲਕੇ ਦੇ ਅਧੂਰੇ ਕੰਮਾਂ ਨੂੰ ਜਲਦ ਹੀ ਪੂਰਾ ਕੀਤੇ ਜਾਣਗੇ। ਨਤਮਸਤਕ ਹੋਣ ਦੌਰਾਨ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ, ਮਾਰਕੀਟ ਕਮੇਟੀ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਚੇਅਰਮੈਨ ਨਿਸ਼ਾਨਨ ਸਿੰਘ ਬੋਲੇਵਾਲ, ਉੱਘੇ ਸਮਾਜ ਸੇਵੀ ਡਾ. ਹਰਜਿੰਦਰ ਸਿੰਘ ਜੱਜ ਘੁਮਾਣ, ਹਰਿੰਦਰ ਸਿੰਘ ਹੈਰੀ, ਯਾਦਵਿੰਦਰ ਸਿੰਘ ਸ਼ੈਰੀ, ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਰਾਜਵਿੰਦਰ ਸਿੰਘ ਬੱਬਲੂ ਟੀਵੀਐੱਸ ਘੁਮਾਣ, ਸੋਸ਼ਲ ਮੀਡੀਆ ਇੰਚਾਰਜ ਸੁਖਦੇਵ ਸਿੰਘ ਸੱਖੋਵਾਲ, ਪ੍ਰਧਾਨ ਹਰਵਿੰਦਰ ਸਿੰਘ ਰਾਣਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਮਿੱਠੂ ਭਰਥ, ਜਤਿੰਦਰ ਸਿੰਘ, ਸੀਨੀਅਰ ਅਰਜਿੰਦਰ ਸਿੰਘ ਰਾਜਾ ਚੌਧਰੀਵਾਲ, ਰਜਿੰਦਰ ਸਿੰਘ ਰਾਜਾ ਘੁਮਾਣ, ਹਰਜਿੰਦਰ ਸਿੰਘ ਜੱਜ, ਪ੍ਰਿੰਸ ਘੁਮਾਣ, ਕਰਮਬੀਰ ਸਿੰਘ ਹੈਪੀ ਪੱਡਾ, ਸਾਬਕਾ ਸਰਪੰਚ ਹਰਬੰਸ ਸਿੰਘ ਘੁਮਾਣ, ਡਾ. ਸਤਨਾਮ ਸਿੰਘ ਲਾਡੀ, ਬਲਰਾਮ ਸਿੰਘ ਬਰਿਆਰ, ਸਰਪੰਚ ਹਰਮੀਤ ਸਿੰਘ ਸੰਧਵਾਂ, ਗੁਰਮੰਗਤ ਸਿੰਘ ਮੱਲ੍ਹੀ, ਸਰਵਣ ਸਿੰਘ ਕਲਸੀ, ਕੰਵਲਜੀਤ ਸਿੰਘ ਲਾਡੀ ਬਾਵਾ, ਬਲਜੀਤ ਸਿੰਘ ਬਿੱਟੂ, ਸਤਨਾਮ ਸਿੰਘ ਅੱਤੇਪੁਰ, ਠੇਕੇਦਾਰ ਮੰਗਲ ਸਿੰਘ ਵੀਲਾ ਬੱਜੂ, ਹਰਪਾਲ ਸਿੰਘ ਘੁਮਾਣ, ਹਰਦੀਪ ਸਿੰਘ ਬੇਦੀ, ਪੰਚ ਹੀਰਾ ਸਿੰਘ, ਪੰਚ ਸੁਰਿੰਦਰ ਸਿੰਘ, ਰਾਣਾ ਚੌਧਰੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।