ਬਲਵਿੰਦਰ ਸਿੰਘ ਲਾਡੀ ਨੇ ਸੀਵਰੇਜ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਬਲਵਿੰਦਰ ਸਿੰਘ ਲਾਡੀ ਨੇ ਪਿੰਡ ਲਾਧੂ ਭਾਣਾ ਵਿਖੇ ਚੱਲ ਰਹੇ ਸੀਵਰੇਜ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ
Publish Date: Sun, 29 Nov 2026 03:40 PM (IST)
Updated Date: Sun, 29 Nov 2026 03:43 PM (IST)
ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ ਸ੍ਰੀ ਹਰਗੋਬਿੰਦਪੁਰ ਸਾਹਿਬ : ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਲਾਧੂ ਭਾਣਾ ਵਿਖੇ ਚੱਲ ਰਹੇ ਸੀਵਰੇਜ ਦੇ ਵਿਕਾਸ ਕਾਰਜਾਂ ਦਾ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵੱਲੋਂ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਮੌਕੇ ’ਤੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸਬੰਧਤ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।ਇਸ ਮੌਕੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਆਮ ਆਦਮੀ ਪਾਰਟੀ ਬਲਵਿੰਦਰ ਸਿੰਘ ਲਾਡੀ ਨੇ ਸਬੰਧਤ ਅਧਿਕਾਰੀਆਂ ਨੂੰ ਸੀਵਰੇਜ ਦਾ ਕੰਮ ਤੈਅ ਸਮੇਂ ਅੰਦਰ ਮੁਕੰਮਲ ਅਤੇ ਕੰਮ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ , ਤਾਂ ਜੋ ਪਿੰਡ ਵਾਸੀਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮਿਲ ਸਕਣ।ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਸਿਰਫ਼ ਸ਼ੁਰੂ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਮਿਆਰੀ ਢੰਗ ਨਾਲ ਸਮੇਂ ਸਿਰ ਪੂਰਾ ਕਰਵਾਉਣਾ ਵੀ ਮਹੱਤਵਪੂਰਨ ਹੈ। ਸਾਬਕਾ ਵਿਧਾਇਕ ਨੇ ਕਿਹਾ ਕਿ ਲੋਕਾਂ ਦੀ ਸਹੂਲਤ, ਪਿੰਡਾਂ ਦਾ ਵਿਕਾਸ ਅਤੇ ਹਰ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣਾ ਹੀ ਉਨ੍ਹਾਂ ਦੀ ਪਹਿਲ ਹੈ।