- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2 ਅਕਤੂਬਰ ਨੁੰ ਕੱਢਿਆ ਜਾਵੇਗਾ ' ਬੰਦੀ ਸਿੰਘ ਰਿਹਾਈ ਮਾਰਚ ' : ਗੁਰਿੰਦਰ ਸਿੰਘ ਬਾਜਵਾ

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ: 31 ਸਾਲਾ ਤੋਂ ਜੇਲਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੁੰ ਲੈ ਕੇ 2 ਅਕਤੂਬਰ ਨੁੰ ਸ੍ਰੀ ਫਤਹਿਗੜ੍ਹ ਸਾਹਿਬ ਤੋ ਤਲਵੰਡੀ ਸਾਬੋ ਤੱਕ ਬੰਦੀ ਸਿੰਘ ਰਿਹਾਈ ਮਾਰਚ ਕੱਢਿਆ ਜਾਵੇਗਾ ।ਇਸ ਮਾਰਚ ਦਾ ਮਕਸਦ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੁੰ ਆਮ ਲੋਕਾਂ ਤੱਕ ਪਹੁੰਚਾ ਕੇ ਲੋਕ ਲਹਿਰ ਬਣਾਉਣਾ ਹੈ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਅਤੇ ਕੌਮੀ ਇਨਸਾਫ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਜਿਹੜੇ ਬੰਦੀ ਸਿੰਘਾਂ ਨੇ ਆਪਣੀਆਂ ਕਾਨੁੰਨੀ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ , ਉਹਨਾਂ ਦੀ ਰਿਹਾਈ ਸਬੰਧੀ ਸਰਕਾਰਾਂ ਨੁੰ ਸੰਵਿਧਾਨਿਕ ਅਤੇ ਕਾਨੁੰਨੀ ਪ੍ਰਕਿਰਿਆ ਅਨੁਸਾਰ ਫੈਸਲਾ ਲੈਣਾ ਚਾਹੀਦਾ ਹੈ, ਪਰ ਬੜੇ ਅਫਸੋਸ ਦੀ ਗੱਲ ਹੈ ਕਿ ਸਰਕਾਰਾ ਇਸ ਨੁੰ ਵੋਟਾਂ ਦੀ ਖੇਡ ਨਾਲ ਜੋੜ ਕੇ ਰਾਜਨੀਤੀ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਇਹ ਮਾਰਚ ਸ਼ਾਂਤਮਈ ਢੰਗ ਨਾਲ ਕੱਢਿਆ ਜਾਵੇਗਾ ਅਤੇ ਇਸ ਰਾਹੀਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲਿਆਂ ਵੱਲ ਸਰਕਾਰਾਂ ਦਾ ਧਿਆਨ ਖਿੱਚਿਆ ਜਾਵੇਗਾ।ਬਾਜਵਾ ਨੇ ਅੱਗੇ ਆਖਿਆ ਕਿ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਤਲਵੰਡੀ ਸਾਬੋ ਤੱਕ ਕੱਢੇ ਜਾਣ ਵਾਲੇ ਇਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸਮਾਜਿਕ, ਧਾਰਮਿਕ, ਰਾਜਨੀਤਿਕ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਹ ਮਾਰਚ 2 ਅਕਤੂਬਰ ਨੁੰ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਵੇਰੇ 10 ਵਜੇ ਚੱਲ ਕੇ ਗੁਰਦੁਆਰਾ ਨਾਨਕੀਆਣਾ ਸਾਹਿਬ ਅਤੇ ਗੁਰਦੁਆਰਾ ਮਸਤੂਆਣਾ ਸਾਹਿਬ ਸੰਗਰੂਰ ਵਿਖੇ ਰਾਤ ਨੁੰ ਵਿਸ਼ਰਾਮ ਕਰੇਗਾ ਅਤੇ 3 ਅਕਤੂਬਰ ਨੁੰ ਗੁਰਦੁਆਰਾ ਨਾਨਕੀਆਣਾ ਸਾਹਿਬ ਤੋਂ ਸਵੇਰੇ 10 ਵਜੇ ਚਲ ਕੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਤਲਵੰਡੀ ਸਾਬੋ ਵਿਖੇ ਸੰਪੂਰਨ ਹੋਵੇਗਾ। ਬਾਜਵਾ ਨੇ ਸੰਗਤਾਂ ਨੁੰ ਅਪੀਲ ਕੀਤੀ ਕਿ ਉਹ 2 ਅਕਤੂਬਰ ਨੁੰ ਮਾਰਚ ਵਿੱਚ ਸ਼ਾਮਲ ਹੋ ਕੇ ਬੰਦੀ ਸਿਘਾਂ ਦੀ ਰਿਹਾਈ ਦੀ ਮੰਗ ਨੁੰ ਸ਼ਾਂਤਮਈ ਅਤੇ ਲੋਕਤੰਤਰਿਕ ਢੰਗ ਨਾਲ ਉਠਾ ਕੇ ਲੋਕ ਲਹਿਰ ਬਣਾਉਣ ਵਿੱਚ ਸਹਿਯੋਗ ਦੇਣ ।