- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਰਿੰਗ ਕਾਲਜ ਨੇ ਅੰਤਰ-ਜ਼ੋਨਲ ਯੁਵਕ ਮੇਲੇ ਵਿੱਚ ਮਾਰੀਆਂ ਮੱਲਾਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਟਾਲਾ : ਸਥਾਨਕ ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ, ਬਟਾਲਾ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਜਤਿੰਦਰਪਾਲ ਸਿੰਘ ਦੀ ਯੋਗ ਅਗਵਾਈ ਅਤੇ ਯੂਥ ਕੋਆਰਡੀਨੇਟਰ ਡਾ. ਰਿਤੂ ਪਾਂਧੀ ਨਈਅਰ ਦੇ ਯੋਗ ਮਾਰਗਦਰਸ਼ਨ ਸਦਕਾ ਕਾਲਜ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਅੰਤਰ-ਜ਼ੋਨਲ ਯੁਵਕ ਮੇਲੇ ਵਿੱਚ ਸਕਿੱਟ ਅਤੇ ਝੂੰਮਰ ਦੇ ਮੁਕਾਬਲਿਆਂ ’ਚ ਹਿੱਸਾ ਲਿਆ। ਜ਼ੋਨਲ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕਰਨ ਉਪਰੰਤ ਦੋਵੇਂ ਟੀਮਾਂ ਨੇ ਅੰਤਰ-ਜ਼ੋਨਲ ਪੱਧਰ ਲਈ ਕੁਆਲੀਫਾਈ ਕੀਤਾ ਸੀ। ਇਸ ਮੁਕਾਬਲੇ ਵਿੱਚ ਸਕਿੱਟ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਝੂੰਮਰ ਦੀ ਟੀਮ ਨੇ ਵੀ ਸਮਾਗਮ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਭ ਦਾ ਮਨ ਮੋਹਿਆ।ਸਕਿੱਟ ਟੀਮ ਦੀ ਅਗਵਾਈ ਇੰਚਾਰਜ ਡਾ. ਅੰਜੂ ਪੁਰੀ ਨੇ ਪ੍ਰੋ. ਮਨਸਿਮਰਨ ਕੌਰ ਦੇ ਸਹਿਯੋਗ ਨਾਲ ਕੀਤੀ, ਜਦਕਿ ਝੂੰਮਰ ਟੀਮ ਦੀ ਅਗਵਾਈ ਇੰਚਾਰਜ ਪ੍ਰੋ. ਜਗਦੀਪ ਸਿੰਘ ਨੇ ਪ੍ਰੋ. ਰਾਜਬੀਰ ਸਿੰਘ ਅਤੇ ਪ੍ਰੋ. ਰਘੂਵੰਸ਼ ਸ਼ਰਮਾ ਦੇ ਸਹਿਯੋਗ ਨਾਲ ਕੀਤੀ। ਪ੍ਰੋ. ਕਿਰਨਦੀਪ ਕੌਰ ਨੇ ਦੋਵਾਂ ਟੀਮਾਂ ਦੀ ਤਿਆਰੀ ਲਈ ਆਪਣਾ ਸਹਿਯੋਗ ਦਿੱਤਾ।ਕਾਰਜਕਾਰੀ ਪ੍ਰਿੰਸੀਪਲ ਡਾ. ਜਤਿੰਦਰਪਾਲ ਸਿੰਘ ਤੇ ਕਮੇਟੀ ਮੈਂਬਰ ਡਾ. ਅਮਿਤਾ ਤੇ ਡਾ. ਸਵਿਤਾ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਲਗਨ, ਮਿਹਨਤ ਅਤੇ ਸ਼ਾਨਦਾਰ ਯੋਗਦਾਨ ਲਈ ਵਧਾਈ ਦਿੱਤੀ।