ਬੇਰਿੰਗ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਬੀਕਾਮ ਸਮੈਸਟਰ-2 ਦੇ ਨਤੀਜੇ ’ਚ ਬੇਰਿੰਗ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Publish Date: Fri, 13 Nov 2026 06:01 PM (IST)
Updated Date: Sat, 14 Nov 2026 04:03 AM (IST)
ਫੋਟੋ: 13ਬੀਟੀਐਲ17 ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਤੇ ਵਿਦਿਆਰਥਣਾਂ। ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਜਤਿੰਦਰਪਾਲ ਸਿੰਘ ਦੀ ਅਗਵਾਈ ਤੇ ਕਾਮਰਸ ਵਿਭਾਗ ਦੀ ਮੁਖੀ ਡਾ. ਰਿਤੂ ਪਾਂਧੀ ਨਈਅਰ ਦੇ ਨਿਰਦੇਸ਼ਾਂ ਹੇਠ ਬੀਕਾਮ ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਲਈਆਂ ਗਈਆਂ ਸਮੈਸਟਰ ਪ੍ਰੀਖਿਆਵਾਂ ’ਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਧੀਆ ਅੰਕ ਪ੍ਰਾਪਤ ਕਰ ਕੇ ਆਪਣੇ ਕਾਲਜ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਮੀਡੀਆ ਕਨਵੀਨਰ ਡਾ. ਰਮਨਦੀਪ ਕੌਰ ਤੇ ਦਫ਼ਤਰ ਸੁਪਰਡੈਂਟ ਰੋਬਿਨ ਕੁਮਾਰ ਨੇ ਦੱਸਿਆ ਕਿ ਨਤੀਜੇ ਵਿੱਚ ਸਮੀਰ ਖੋਸਲਾ ਨੇ 7.75 ਐੱਸਜੀਪੀਏ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ, ਵਿਸ਼ਾਲਪ੍ਰੀਤ ਸਿੰਘ, ਕਸ਼ਿਸ਼, ਰੀਆ ਚੋਪੜਾ ਤੇ ਮਹਿਕਪ੍ਰੀਤ ਕੌਰ ਨੇ 7.67 ਐੱਸਜੀਪੀਏ ਪ੍ਰਾਪਤ ਕਰਕੇ ਸਾਂਝੇ ਤੌਰ ’ਤੇ ਦੂਜਾ ਅਤੇ ਰੁਪਿੰਦਰ ਕੌਰ ਅਤੇ ਰੋਸ਼ਲ ਮਹਿਤਾ ਨੇ 7.50 ਐੱਸਜੀਪੀਏ ਪ੍ਰਾਪਤ ਕਰਕੇ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਕਾਰਜਕਾਰੀ ਪ੍ਰਿੰਸੀਪਲ ਡਾ. ਜੇਪੀ ਸਿੰਘ ਨੇ ਕਾਮਰਸ ਵਿਭਾਗ ਦੀ ਮੁਖੀ ਅਤੇ ਵਿਭਾਗ ਦੇ ਸਮੁੱਚੇ ਪ੍ਰੋਫੈਸਰਾਂ ਨੂੰ ਵਧਾਈ ਦਿੱਤੀ।