ਲੌਰੈਂਸ ਇੰਟਰਨੈਸ਼ਨਲ ਸਕੂਲ ’ਚ ਬਸੰਤ ਪੰਚਮੀ ਦੀਆਂ ਰੌਣਕਾਂ
ਲੌਰੈਂਸ ਇੰਟਰਨੈਸ਼ਨਲ ਸਕੂਲ ਵਿੱਚ ਬਸੰਤ ਪੰਚਮੀ ਦੀਆਂ ਰੌਣਕਾਂ
Publish Date: Sat, 24 Jan 2026 04:52 PM (IST)
Updated Date: Sun, 25 Jan 2026 04:07 AM (IST)

ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਲੌਰੈਂਸ ਇੰਟਰਨੈਸ਼ਨਲ ਸਕੂਲ ਬਟਾਲਾ ਵਿੱਚ ‘ਬਸੰਤ ਪੰਚਮੀ’ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਾਰਾ ਮਾਹੌਲ ਖੁਸ਼ੀਆਂ ਭਰਿਆ ਅਤੇ ਕੇਸਰੀ ਰੰਗ ਵਿੱਚ ਰੰਗਿਆ ਨਜ਼ਰ ਆਇਆ।ਸਮਾਗਮ ਦੀ ਸ਼ੁਰੂਆਤ ਵਿੱਦਿਆ ਦੀ ਦੇਵੀ ਮਾਂ ਸਰਸਵਤੀ ਜੀ ਦੇ ਚਰਨਾਂ ਵਿੱਚ ਜੋਤ ਜਗਾ ਕੇ ਕੀਤੀ ਗਈ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਵੰਦਨਾ ਗਾਈ ਅਤੇ ਗਿਆਨ ਦਾ ਆਸ਼ੀਰਵਾਦ ਲਿਆ। ਨੰਨ੍ਹੇ-ਮੁੰਨੇ ਬੱਚੇ ਪੀਲੇ ਰੰਗ ਦੇ ਪਹਿਰਾਵੇ ਵਿੱਚ ਸਕੂਲ ਆਏ, ਜੋ ਬਸੰਤ ਦੀ ਆਮਦ ਦਾ ਪ੍ਰਤੀਕ ਸਨ। ਵਿਦਿਆਰਥੀਆਂ ਨੇ ਬਸੰਤ ਰੁੱਤ ਦੇ ਸਵਾਗਤ ਵਿੱਚ ਕਵਿਤਾਵਾਂ, ਗੀਤ ਅਤੇ ਲੋਕ ਨਾਚ ਪੇਸ਼ ਕੀਤੇ। ਪ੍ਰਿੰਸੀਪਲ ਡਾ. ਉਪਮਾ ਮਹਾਜਨ ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਇਹ ਤਿਉਹਾਰ ਨਵੀਂ ਉਮੀਦ ਅਤੇ ਗਿਆਨ ਦੇ ਪ੍ਰਕਾਸ਼ ਦਾ ਪ੍ਰਤੀਕ ਹੈ। ਉਨ੍ਹਾਂ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਹਮੇਸ਼ਾ ਕੁਦਰਤ ਨਾਲ ਜੁੜੇ ਰਹਿਣ ਅਤੇ ਆਪਣੀ ਪੜ੍ਹਾਈ ਵਿੱਚ ਸਖ਼ਤ ਮਿਹਨਤ ਕਰਨ। ਇਸ ਮੌਕੇ ਚੇਅਰਮੈਨ ਬਲਜਿੰਦਰ ਸਿੰਘ ਬੈਂਸ ਮੱਲਿਆਂਵਾਲ, ਡਾਇਰੈਕਟਰ ਡਾ. ਗੁਰਿੰਦਰ ਕੌਰ ਮਾਨ, ਪ੍ਰਿੰਸੀਪਲ ਡਾ. ਉਪਮਾ ਮਹਾਜਨ, ਸਮੂਹ ਅਧਿਆਪਕ ਵਰਗ ਅਤੇ ਸਮੂਹ ਵਿਦਿਆਰਥੀ ਵਰਗ ਵੱਲੋਂ ਮਾਂ ਸਰਸਵਤੀ ਦੀ ਪੂਜਾ ਕੀਤੀ ਗਈ ਅਤੇ ਜੀਵਨ ਵਿੱਚ ਚੰਗੀ ਸਿੱਖਿਆ ਗ੍ਰਹਿਣ ਕਰਨ ਦਾ ਪ੍ਰਣ ਲਿਆ। ਇਹ ਦਿਨ ਸਕੂਲ ਵਿੱਚ ਸਭ ਲਈ ਯਾਦਗਾਰੀ ਹੋ ਨਿੱਬੜਿਆ।