- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਬਾਸਰਪੁਰ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਸ਼ਾਨਦਾਰ ਮੱਲਾਂ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸ੍ਰੀ ਅਦਵੈਤ ਹਾਈਟਸ ਸਕੂਲ ਗੁਰਦਾਸਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੇ ਜ਼ਿਲ੍ਹਾ ਪੱਧਰੀ ਅੰਡਰ -14 ਸਾਲ ਚੈੱਸ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਬਾਸਰਪੁਰ ਦੀਆਂ ਵਿਦਿਆਰਥਣਾਂ ਨੇ ਵੀ ਹਿੱਸਾ ਲਿਆ ਤੇ ਜਿਲ੍ਹੇ ਦੇ ਨਾਮੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰਾ ਕੇ ਮਨਕੀਰਤ ਕੌਰ ਨੇ ਪਹਿਲਾ ਅਤੇ ਨੂਰਪ੍ਰੀਤ ਕੌਰ ਨੇ ਚੌਥਾ ਸਥਾਨ ਹਾਸਲ ਕੀਤਾ। ਦੋਵੇਂ ਖਿਡਾਰਨਾਂ ਹੁਣ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਚੁਣੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਂਟਰ ਮੁੱਖ ਅਧਿਆਪਕ ਜਸਵਿੰਦਰ ਸਿੰਘ ਅਤੇ ਚੈੱਸ ਕੋਚ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲਾ ਪੱਧਰ ਤੇ ਹੋਏ ਸਖਤ ਮੁਕਾਬਲਿਆਂ ਵਿੱਚੋਂ ਇਹਨਾਂ ਵਿਦਿਆਰਥਣਾ ਨੇ ਸ਼ਾਨਦਾਰ ਪ੍ਰਾਪਤੀਆਂ ਦਰਜ ਕਰਕੇ ਆਪਣੇ ਮਾਤਾ ਪਿਤਾ, ਸਕੂਲ ਸਟਾਫ ਅਤੇ ਪਿੰਡ ਦਾ ਨਾਂ ਜਿਲਾ ਪੱਧਰ ਤੇ ਚਮਕਾਇਆ ਹੈ। ਜਿਸ ਦਾ ਸਾਨੂੰ ਹਮੇਸ਼ਾ ਮਾਣ ਮਹਿਸੂਸ ਹੁੰਦਾ ਰਹੇਗਾ। ਵਿਦਿਆਰਥਣਾਂ ਦੀਆਂ ਸ਼ਾਨਦਾਰ ਉਪਲਬਧੀਆਂ ’ਤੇ ਸਕੂਲ ਅਧਿਆਪਕ ਤੇ ਅਥਲੈਟਿਕਸ ਕੋਚ ਬਲਜਿੰਦਰ ਸਿੰਘ ਬੱਲ, ਪਿੰਡ ਦੇ ਸਰਪੰਚ ਸਾਹਿਬ, ਸਮੁੱਚੀ ਪੰਚਾਇਤ, ਸਕੂਲ ਮੈਨੇਜਮੈਂਟ ਕਮੇਟੀ ਦੇ ਸਮੂਹ ਅਹੁਦੇਦਾਰਾਂ ਅਤੇ ਪਿੰਡ ਦੇ ਮੋਹਤਬਰਾਂ,ਵਿਦਿਆਰਥਨਾਂ ਦੇ ਮਾਤਾ ਪਿਤਾ ਤੇ ਰਿਸ਼ਤੇਦਾਰਾਂ ਨੇ ਦਿਲੋਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਬੱਚੀਆਂ ਨੂੰ ਵਧਾਈ ਦਿੱਤੀ ਹੈ। ਦੋਵੇਂ ਖਿਡਾਰਨਾਂ ਹੁਣ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਚੁਣੀਆਂ ਗਈਆਂ ਹਨ।