ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋਂ ਬਣਾਇਆ ਜਾਵੇਗਾ ਮੋਹਰੀ : ਮੇਅਰ ਭੁਪਿੰਦਰ ਬਾਜਵਾ
ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋਂ ਬਣਾਇਆ ਜਾਵੇਗਾ ਮੋਹਰੀ : ਮੇਅਰ ਭੁਪਿੰਦਰ ਬਾਜਵਾ
Publish Date: Sat, 31 Oct 2026 04:15 PM (IST)
Updated Date: Sat, 31 Oct 2026 04:17 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਵੱਲੋਂ ਵਾਰਡ ਨੰਬਰ 14 ਡਾਊਨ ਫਾਊਂਡਰੀ ਵਾਲੀ ਗਲੀ ’ਚ ਚੱਲ ਰਹੇ ਸੀਵਰੇਜ ਅਤੇ ਸੜਕ ਬਣਾਉਣ ਦੇ ਨਿਰਮਾਣ ਕਾਰਜ਼ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਾਰਡ ਇੰਚਾਰਜ ਰੋਹਿਤ ਸਹਿਦੇਵ ਵੀ ਮੌਜੂਦਾ ਸਨ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਾਰਡ ਨੰਬਰ 14 ’ਚ ਚੱਲ ਰਹੇ ਸੀਰਵੇਜ ਅਤੇ ਸੜਕ ਬਣਾਉਣ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਵਿਕਾਸ ਕਾਰਜ਼ ਪਾਰਦਰਸ਼ੀ ਢੰਗ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਗੱਲਬਾਤ ਕਰਦਿਆਂ ਵਾਰਡ ਇੰਚਾਰਜ ਰੋਹਿਤ ਸਹਿਦੇਵ ਨੇ ਕਿਹਾ ਕਿ ਸ਼ਹਿਰ ਵਾਸੀ ਵਿਧਾਇਕ ਸ਼ੈਰੀ ਕਲਸੀ ਦੀ ਕਾਰਗੁਜਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 14 ’ਚ ਨਗਰ ਨਿਗਮ ਵਲੋਂ ਵਿਕਾਸ ਕਾਰਜ ਤੇਜ ਗਤੀ ਨਾਲ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਵੀ ਬਿਨਾਂ ਕਿਸੇ ਪੱਖਪਾਤ ਤੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ।