- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਟਾਲਾ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਕੀਤੀ ਜਾ ਰਹੀ ਹੈ ਕਾਰਵਾਈ : ਡਾ. ਸਿੰਘ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਅੱਜ ਸਥਾਨਕ ਪੁਲਿਸ ਵਲੋਂ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਇਲਾਕਿਆਂ ’ਚ ਕਾਸ਼ੋ ਆਪ੍ਰੇਸ਼ਨ ਤਹਿਤ ਸਰਚ ਮੁਹਿੰਮ ਚਲਾਈ। ਇਸ ਸਰਚ ਅਭਿਆਨ ਦੌਰਾਨ ਪੁਲਿਸ ਵਲੋਂ 50 ਦੇ ਕਰੀਬ ਵਿਅਕਤੀਆਂ ਨੂੰ ਰਾਊਂਡਅਪ ਕਰਦੇ ਹੋਏ ਇਨ੍ਹਾਂ ’ਚੋਂ ਕਾਫੀ ਵਿਅਕਤੀਆਂ ਨੂੰ ਐੱਨਡੀਪੀਐੱਸ ਐਕਟ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਗੱਲ ਕਰਦਿਆਂ ਡਾ. ਮਹਿਤਾਬ ਸਿੰਘ ਅਨੁਸਾਰ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਆਈਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪੁਲਿਸ ਵਲੋਂ ਸਵੇਰ ਤੋਂ ਹੀ ਬਟਾਲਾ, ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਕਾਦੀਆਂ ਅਤੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ-ਵੱਖ ਇਲਾਕਿਆਂ ’ਚ ਕਾਸ਼ੋ ਆਪ੍ਰੇਸ਼ਨ ਤਹਿਤ ਸਰਚ ਅਭਿਆਨ ਚਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ’ਚ 2 ਐੱਸਪੀਜ਼, 6 ਡੀਐੱਸਪੀਜ਼ ਅਤੇ ਸਬੰਧਤ ਇਲਾਕਿਆਂ ’ਚ ਪੈਂਦੇ ਐੱਸਐੱਚਓਜ਼ ਸਮੇਤ 500 ਦੇ ਕਰੀਬ ਪੁਲਿਸ ਮੁਲਾਜ਼ਮ ਸ਼ਾਮਲ ਸਨ। ਡਾ. ਸਿੰਘ ਨੇ ਕਿਹਾ ਕਿ ਇਸ ਆਪ੍ਰੇਸ਼ਨ ਤਹਿਤ 50 ਦੇ ਕਰੀਬ ਵਿਅਕਤੀਆਂ ਨੂੰ ਰਾਊਂਡਅਪ ਕਰਕੇ ਇਨ੍ਹਾਂ ’ਚੋਂ ਕਾਫੀ ਵਿਅਕਤੀਆਂ ਨੂੰ ਐੱਨਡੀਪੀਐੱਸ ਐਕਟ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਲੋਂ ਸਮੇਂ ਸਮੇਂ ’ਚ ਕਾਸ਼ੋ ਆਪ੍ਰੇਸ਼ਨ ਚਲਾਇਆ ਜਾਂਦਾ ਹੈ ਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ ਤੇ ਭਵਿੱਖ ’ਚ ਵੀ ਇਹ ਕਾਰਵਾਈ ਜਾਰੀ ਰਹੇਗੀ। ਇਸ ਮੌਕੇ ਉਨ੍ਹਾਂ ਨਾਲ ਡੀਐੱਸਪੀ ਕਸਤੂਰੀ ਲਾਲ, ਡੀਐੱਸਪੀ ਸਿਟੀ ਸੁਖਇੰਦਰ ਸਿੰਘ, ਐੱਸਐੱਚਓ ਸਿਵਲ ਲਾਈਨ ਲਖਵਿੰਦਰ ਸਿੰਘ ਐੱਸਐੱਚਓ ਸਿਟੀ ਗੁਰਇਕਬਾਲ ਸਿੰਘ ਆਦਿ ਸਮੇਤ ਵੱਡੀ ਗਿਣਤੀ ’ਚ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।