ਸ਼੍ਰੀ ਰਾਮ ਨੌਮੀ ਨੂੰ ਮੁੱਖ ਰੱਖਦੇ ਹੋਏ ਬਟਾਲਾ ਪੁਲਿਸ ਵਲੋਂ ਕੱਢਿਆ ਫਲੈਗ ਮਾਰਚ
ਸ਼੍ਰੀ ਰਾਮ ਨੌਮੀ ਨੂੰ ਮੁੱਖ ਰੱਖਦੇ ਹੋਏ ਬਟਾਲਾ ਪੁਲਿਸ ਵਲੋਂ ਕੱਢਿਆ ਫਲੈਗ ਮਾਰਚ
Publish Date: Thu, 26 Mar 2026 09:35 PM (IST)
Updated Date: Thu, 26 Mar 2026 09:38 PM (IST)
ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ : ਸ਼ਹਿਰ ਦੀ ਸੁਰੱਖਿਆ ਅਤੇ ਸ਼੍ਰੀ ਰਾਮ ਨੌਮੀ ਨੂੰ ਮੁੱਖ ਰੱਖਦੇ ਹੋਏ ਬਟਾਲਾ ਪੁਲਿਸ ਵਲੋਂ ਡੀਐੱਸਪੀ ਕਸਤੂਰੀ ਲਾਲ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ। ਡੀਐੱਸਪੀ ਕਸਤੂਰੀ ਲਾਲ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਟਾਲਾ ਪੁਲਿਸ ਵਲੋਂ ਸ਼੍ਰੀ ਰਾਮ ਨੌਮੀ ਨੂੰ ਮੁੱਖ ਰੱਖਦੇ ਹੋਏ ਫਲੈਗ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫਲੈਗ ਮਾਰਚ ਨਗਰ ਨਿਗਮ ਦਫਤਰ ਤੋਂ ਸ਼ੁਰੂ ਹੋ ਕੇ ਸਿਟੀ ਰੋਡ, ਸਿਨੇਮਾ ਰੋਡ ਨਹਿਰੂ ਗੇਟ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚੋਂ ਹੁੰਦੇ ਹੋਏ ਐੱਸਐੱਸਪੀ ਦਫ਼ਤਰ ’ਚ ਸੰਪੰਨ ਹੋਇਆ। ਉਨ੍ਹਾਂ ਕਿਹਾ ਕਿ ਸ਼੍ਰੀ ਰਾਮ ਨੌਮੀ ਨੂੰ ਮੁੱਖ ਰੱਖਦੇ ਹੋਏ ਬਟਾਲਾ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਵਲੋਂ ਸ਼ਹਿਰ ’ਚ ਕਿਸੇ ਵੀ ਕੀਮਤ ’ਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਸ ਪਾਸ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਦਿਖਾਈ ਦਿੰਦੀ ਹੈ ਤਾਂ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਇਸ ਮੌਕੇ ਐੱਸਐੱਚਓ ਸਿਟੀ ਸੁਖਜਿੰਦਰ ਸਿੰਘ, ਪੁਲਿਸ ਚੌਂਕੀ ਬੱਸ ਸਟੈਂਡ ਦੇ ਇੰਚਾਰਜ ਸਤਵਿੰਦਰ ਸਿੰਘ, ਪੁਲਿਸ ਚੌਂਕੀ ਸਿੰਬਲ ਦੇ ਇੰਚਾਰਜ ਰਾਜਬੀਰ ਸਿੰਘ ਸਮੇਤ ਵੱਡੀ ’ਚ ਪੁਲਿਸ ਅਧਿਕਾਰੀ ਹਾਜ਼ਰ ਸਨ।