ਸੀਐੱਮ ਪੰਜਾਬ 9 ਨੂੰ ਦਾਣਾ ਮੰਡੀ ਕਾਹਨੂੰਵਾਨ ਪਹੁੰਚਣਗੇ : ਐਡਵੋਕੇਟ ਸੇਖਵਾਂ
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ 9 ਮਾਰਚ ਨੂੰ ਦਾਣਾ ਮੰਡੀ ਕਾਹਨੂੰਵਾਨ ਵਿਖੇ ਪਹੁੰਚਣਗੇ : ਐਡਵੋਕੇਟ ਜਗਰੂਪ ਸਿੰਘ ਸੇਖਵਾਂ
Publish Date: Sat, 07 Mar 2026 04:31 PM (IST)
Updated Date: Sun, 08 Mar 2026 04:03 AM (IST)
ਬੀਟੀਐੱਲ8 ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਤੇ ਹੋਰ। ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ ਕਾਦੀਆਂ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 9 ਮਾਰਚ ਨੂੰ ਦਾਣਾ ਮੰਡੀ ਕਾਹਨੂੰਵਾਨ ਵਿਖੇ ਪਹੁੰਚਣਗੇ ਤੇ ਵਿਧਾਨ ਸਭਾ ਹਲਕਾ ਇੰਚਾਰਜ ਕਾਦੀਆਂ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣਗੇ ਤੇ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਕਾਦੀਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ 9 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦਾਣਾ ਮੰਡੀ ਕਾਹਨੂੰਵਾਨ ਪਹੁੰਚਣਗੇ, ਜਿਸ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਨ੍ਹਾਂ ਵਲੋਂ ਵੱਖ ਵੱਖ ਪਿੰਡਾਂ ਮੌਜਪੁਰ, ਬੁੱਢਾ ਬਾਲਾ ਆਦਿ ਅਤੇ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਕਾਦੀਆਂ ਵਿਧਾਨ ਸਭਾ ਹਲਕਾ ਵਿਖੇ ਵਿਕਾਸ ਕੰਮਾਂ ਦੀ ਰਫਤਾਰ ਨੂੰ ਹੋਰ ਤੇਜ਼ ਕਰਦਿਆਂ ਮੁੱਖ ਮੰਤਰੀ ਪੰਜਾਬ ਵਲੋਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਤੇ ਕਾਹਨੂੰਵਾਨ ਦਾਣਾ ਮੰਡੀ ਵਿਖੇ ਹੀ ਇੱਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ।