- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਈ ਗੁਰਇਕਬਾਲ ਸਿੰਘ ਅਤੇ ਡਾਕਟਰ ਸੁਰਜੀਤ ਸਿੰਘ ਨੇ ਵਿਆਹ ਪੁਰਬ ਦੀ ਵਧਾਈ ਦਿੱਤੀ

ਕੁਲਦੀਪ ਸਿੰਘ ਸਲਗਾਨੀਆ, ਪੰਜਾਬੀ ਜਾਗਰਣ
ਕਿਲਾ ਲਾਲ ਸਿੰਘ : ਜਗਤ ਗੁਰੂ ਪਹਿਲੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੂਰਬ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਕੰਧ ਸਾਹਿਬ ਬਟਾਲਾ ਵਿਖੇ ਨਤਮਸਤਕ ਹੋਣ ਲਈ ਪੁੱਜਦੀਆਂ ਹਨ। ਇਸ ਦੌਰਾਨ ਆਸ-ਪਾਸ ਤੇ ਪਿੰਡਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਪਕਵਾਨਾਂ ਦੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਜਾਂਦੀਆਂ ਹਨ। ਇਸ ਸੰਬੰਧੀ ਮਾਤਾ ਸੁਲੱਖਣੀ ਭਲਾਈ ਕੇਂਦਰ ਸਰਵਾਲੀ ਦੇ ਮੁੱਖ ਸੇਵਾਦਾਰ ਡਾਕਟਰ ਸੁਰਜੀਤ ਸਿੰਘ ਅਤੇ ਬੀਬੀ ਕੌਲਾਂ ਭਲਾਈ ਟਰੱਸਟ ਅੰਮ੍ਰਿਤਸਰ ਦੇ ਸਰਪ੍ਰਸਤ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਪਵਿੱਤਰ ਵਿਆਹ ਪੂਰਬ ਮੌਕੇ ਬਟਾਲਾ ਸ਼ਹਿਰ ਵਿੱਚ ਇੱਕ ਅਲੋਕਿਕ ਨਜ਼ਾਰਾ ਵੇਖਣ ਨੂੰ ਮਿਲਦਾ ਹੈ। ਇਸ ਵਿਆਹ ਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਤਾਦਾਦ ਵਿੱਚ ਪਹੁੰਚੀਆਂ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਵੇਖ ਕੇ ਇੰਝ ਲੱਗਦਾ ਹੈ ਜਿਵੇਂ ਸਾਰੇ ਪੰਜਾਬ ਤੇ ਦੁਨੀਆ ਭਰ ਦੀ ਸੰਗਤ ਬਾਬਾ ਨਾਨਕ ਜੀ ਦੇ ਵਿਆਹ ਪੂਰਬ ਵਿੱਚ ਸ਼ਾਮਿਲ ਹੋਣ ਬਟਾਲਾ ਸ਼ਹਿਰ ਆ ਗਈਆਂ ਹੋਣ। ਉਹਨਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਆਪਣੇ ਇਲਾਕੇ ਵਿੱਚ ਦੂਰੋਂ ਨੇੜਿਓਂ ਆ ਰਹੀਆਂ ਸੰਗਤਾਂ ਦਾ ਤਨ, ਮਨ ਤੇ ਧਨ ਨਾਲ ਦਿਲ ਖੋਲ ਕੇ ਸਵਾਗਤ ਕੀਤਾ ਜਾਵੇ। ਇਸ ਮੌਕੇ ਸੜਕੀ ਆਵਾਜਾਈ ਅਤੇ ਮੈਡੀਕਲ ਸਹੂਲਤਾਂ ਦਾ ਖਾਸ ਖਿਆਲ ਰੱਖਿਆ ਜਾਵੇ ਤਾਂ ਜੋ ਬਾਹਰਲੇ ਇਲਾਕਿਆਂ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ।