ਸਾਨੂੰ ਪ੍ਰਦੂਸ਼ਣ ਰਹਿਤ ਤੇ ਹਰਿਆਵਲ ਭਰਪੂਰ ਮਨਾਉਣੀ ਚਾਹੀਦੀ ਦੀਵਾਲੀ ਭਾਈ ਗੁਰਇਕਬਾਲ ਸਿੰਘ ਅਤੇ ਡਾਕਟਰ ਸੁਰਜੀਤ ਸਿੰਘ ਵੱਲੋਂ ਸਮੂਹ ਸੰਗਤਾਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਲੱਖ-ਲੱਖ ਵਧਾਈਆਂ।
Publish Date: Sat, 07 Nov 2026 03:15 PM (IST)
Updated Date: Sun, 08 Nov 2026 04:02 AM (IST)
ਕੁਲਦੀਪ ਸਿੰਘ ਸਲਗਾਨੀਆ, ਪੰਜਾਬੀ ਜਾਗਰਣ, ਕਿਲਾ ਲਾਲ ਸਿੰਘ : ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਮੁਖੀ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਅਤੇ ਮਾਤਾ ਸੁਲੱਖਣੀ ਜੀ ਭਲਾਈ ਕੇ ਕੇਦਰ ਸਰਵਾਲੀ ਦੇ ਮੁੱਖ ਸੇਵਾਦਾਰ ਡਾਕਟਰ ਸੁਰਜੀਤ ਸਿੰਘ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਸ਼ੁਭ ਦਿਹਾੜੇ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਹਨ। ਸੰਗਤਾਂ ਦੇ ਨਾਂ ਵਿਸ਼ੇਸ਼ ਸੰਦੇਸ਼ ਜਾਰੀ ਕਰਦਿਆਂ ਭਾਈ ਸਾਹਿਬ ਨੇ ਕਿਹਾ ਕਿ ਇਹ ਮਹਾਨ ਦਿਹਾੜਾ ਸਾਨੂੰ ਛੇਵੇਂ ਪਾਤਸ਼ਾਹ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਹਿੰਦੂ ਰਾਜਿਆਂ ਨੂੰ ਮੁਕਤ ਕਰਵਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਪਹੁੰਚਣ ਦੀ ਇਤਿਹਾਸਕ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸਾਨੂੰ ਜ਼ੁਲਮ ਖਿਲਾਫ਼ ਡਟਣ ਅਤੇ ਮਜ਼ਲੂਮਾਂ ਦੀ ਰੱਖਿਆ ਕਰਨ ਦਾ ਮਾਰਗ ਦਿਖਾਉਂਦਾ ਹੈ। ਭਾਈ ਗੁਰਇਕਬਾਲ ਸਿੰਘ ਜੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਮੁਕੱਦਸ ਦਿਹਾੜੇ ਤੇ ਜਿੱਥੇ ਅਸੀਂ ਘਰਾਂ ਵਿੱਚ ਦੀਪਮਾਲਾ ਕਰਦੇ ਹਾਂ, ਉੱਥੇ ਹੀ ਸਾਨੂੰ ਨਾਮ-ਬਾਣੀ ਦੇ ਲੜ ਲੱਗ ਕੇ ਆਪਣੇ ਅੰਦਰੋਂ ਅਗਿਆਨਤਾ ਦਾ ਹਨੇਰਾ ਦੂਰ ਕਰਨਾ ਚਾਹੀਦਾ ਹੈ। ਉਨ੍ਹਾਂ ਵਾਤਾਵਰਨ ਦੀ ਸੰਭਾਲ ਵੱਲ ਧਿਆਨ ਦੇਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਸੰਗਤਾਂ ਨੂੰ ਪ੍ਰਦੂਸ਼ਣ ਰਹਿਤ ਅਤੇ ਹਰਿਆਵਲ ਭਰਪੂਰ ਦੀਵਾਲੀ ਮਨਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸਮਾਜ ਦੇ ਲੋੜਵੰਦ ਅਤੇ ਗਰੀਬ ਪਰਿਵਾਰਾਂ ਦੀ ਮਦਦ ਕਰਕੇ ਖੁਸ਼ੀਆਂ ਵੰਡਣ ਦਾ ਸੱਦਾ ਦਿੱਤਾ। ਇਸ ਸ਼ੁਭ ਅਵਸਰ ਤੇ ਉਨ੍ਹਾਂ ਵੱਲੋਂ ਸੰਸਾਰ ਭਰ ਦੀਆਂ ਸੰਗਤਾਂ ਦੀ ਚੜ੍ਹਦੀ ਕਲਾ, ਆਪਸੀ ਭਾਈਚਾਰੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ।