- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਈ ਗੁਰਇਕਬਾਲ ਸਿੰਘ ਜੀ ਅਤੇ ਡਾ. ਸੁਰਜੀਤ ਸਿੰਘ ਵੱਲੋਂ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕਿਲਾ ਲਾਲ ਸਿੰਘ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਵਤਾਰ ਦਿਹਾੜੇ ਮੌਕੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਅਤੇ ਡਾ. ਸੁਰਜੀਤ ਸਿੰਘ ਵੱਲੋਂ ਦੇਸ਼-ਵਿਦੇਸ਼ ਵਿੱਚ ਵਸਦੀ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਇਸ ਮੌਕੇ ਸੰਗਤ ਦੇ ਨਾਮ ਜਾਰੀ ਸੰਦੇਸ਼ ’ਚ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਲੋਕਾਈ ਨੂੰ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਸਰਬ-ਸਾਂਝਾ ਉਪਦੇਸ਼ ਦੇ ਕੇ ਅਗਿਆਨਤਾ ਦੇ ਹਨੇਰੇ ਨੂੰ ਦੂਰ ਕੀਤਾ। ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੇ ਵਿਸ਼ਵ ਨੂੰ ਆਪਸੀ ਭਾਈਚਾਰੇ, ਸੱਚਾਈ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਰਾਹ ਦਿਖਾਉਂਦੀਆਂ ਹਨ। ਭਾਈ ਗੁਰਇਕਬਾਲ ਸਿੰਘ ਅਤੇ ਡਾ. ਸੁਰਜੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ 'ਤੇ ਚੱਲਦਿਆਂ ਜੀਵਨ ਸਫਲਾ ਕਰਨ ਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤੱਤਪਰ ਰਹਿਣ। ਉਨ੍ਹਾਂ ਗੁਰੂ ਚਰਨਾਂ ’ਚ ਸਰਬੱਤ ਦੇ ਭਲੇ ਤੇ ਚੜ੍ਹਦੀ ਕਲਾ ਦੀ ਅਰਦਾਸ ਵੀ ਕੀਤੀ।