- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੀ ਖਾਟੂ ਸ਼ਿਆਮ ਜੀ ਦੇ ਜਨਮ ਉਤਸਵ ਨੂੰ ਸਮਰਪਿਤ ਭਜਨ ਸੰਧਿਆ ਕਰਵਾਈ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਸ਼਼੍ਰੀ ਖਾਟੂ ਸ਼ਿਆਮ ਦੇ ਪਾਵਨ ਜਨਮ ਉਤਸਵ ਨੂੰ ਸਮਰਪਿਤ ਸ਼੍ਰੀ ਸ਼ਿਆਮ ਸੇਵਾ ਸਭਾ ਬਟਾਲਾ ਵੱਲੋਂ ਸਥਾਨਕ ਕਮਿਊਨਿਟੀ ਹਾਲ ਖਜੂਰੀ ਗੇਟ ਵਿਖੇ ਵਿਸ਼ਾਲ ਭਜਨ ਸੰਧਿਆ ਦਾ ਆਯੋਜਨ ਬੜੀ ਸ਼ਰਧਾ ਨਾਲ ਕੀਤਾ ਗਿਆ, ਜਿਸ ਵਿੱਚ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਸ਼੍ਰ਼ੀ ਖਾਟੂ ਸ਼ਿਆਮ ਦੇ ਦਰਬਾਰ ’ਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਵਿੱਚ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸੀਨੀਅਰ ਕਾਂਗਰਸੀ ਆਗੂ ਗੁੱਡੂ ਸੇਠ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨਰੇਸ਼ ਮਹਾਜਨ, ਮਾਰਕੀਟ ਕਮੇਟੀ ਦੇ ਚੇਅਰਮੈਨ ਮਾਣਿਕ ਮਹਿਤਾ, ਐਡਵੋਕੇਟ ਅਮਨਦੀਪ ਸਿੰਘ ਜੈਂਤੀਪੁਰ, ਅਮਨ ਸ਼ਿੰਗਾਰੀ ਕਰਨ ਕਲਸੀ, ਆਸ਼ੂ ਗੋਇਲ, ਅੰਮ੍ਰਿਤ ਕਲਸੀ, ਤਰੁਣ ਕਲਸੀ, ਸ਼ਿਵ ਸਾਨਨ, ਸੰਨੀ ਬੱਬਰ, ਗੌਰਵ ਅਗਰਵਾਲ ਅਤੇ ਸਾਹਿਲ ਗੋਇਲ ਸਮੇਤ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਪ੍ਰਸਿੱਧ ਭਜਨ ਗਾਇਕ ਜਤਿਨ ਜਿੰਦਲ ਨੇ ਖਾਟੂ ਸ਼ਿਆਮ ਜੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਭਜਨ ਪੇਸ਼ ਕੀਤੇ। ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਸਭਾ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਪੰਕਜ ਅਗਰਵਾਲ, ਸਾਹਿਲ ਗੋਇਲ, ਸ਼ੋਭਿਤ ਬੰਸਲ, ਸਾਹਿਲ ਅਗਰਵਾਲ, ਹਰੀਸ਼ ਅਗਰਵਾਲ, ਗੌਰਵ ਅਗਰਵਾਲ, ਅੰਕਿਤ ਅਗਰਵਾਲ, ਨਿਖਿਲ ਅਗਰਵਾਲ, ਵਿਨੇ ਤੇ ਹਿਤੇਸ਼ ਅਗਰਵਾਲ ਨੇ ਅਹਿਮ ਭੂਮਿਕਾ ਨਿਭਾਈ। ਅੰਤ ’ਚ ਪ੍ਰਬੰਧਕਾਂ ਨੇ ਸ਼ਰਧਾਲੂਆਂ ਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।