- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਜ਼ਰੰਗ ਦਲ ਹਿੰਦੁਸਤਾਨ ਵੱਲੋਂ ਭਾਰਤ ਭੂਸ਼ਣ ਨੂੰ ਮਿਲੀ ਪੰਜਾਬ ਪ੍ਰਧਾਨ ਦੀ ਜ਼ਿੰਮੇਵਾਰੀ

ਸੁਖਦੇਵ ਸਿੰਘ ਖੁਸ਼ੀਪੁਰ, ਪੰਜਾਬੀ ਜਾਗਰਣ, ਗੁਰਦਾਸਪੁਰ : ਬਜ਼ਰੰਗ ਦਲ ਹਿੰਦੁਸਤਾਨ ਦੀ ਇੱਕ ਅਹਿਮ ਮੀਟਿੰਗ ਭਾਰਤ ਭੂਸ਼ਣ ਗੋਗਾ ਦੇ ਨਿਵਾਸ ਸਥਾਨ ’ਤੇ ਹੋਈ। ਇਹ ਮੀਟਿੰਗ ਰਾਸ਼ਟਰੀ ਪ੍ਰਧਾਨ ਕੁਲਦੀਪ ਸੋਨੀ, ਰਾਸ਼ਟਰੀ ਵਾਈਸ ਪ੍ਰਧਾਨ ਗਗਲ ਪਲਾਜ਼ਾ, ਪੰਜਾਬ ਪ੍ਰਧਾਨ ਸੁਰਿੰਦਰ ਸ਼ਰਮਾ, ਪੰਜਾਬ ਵਾਈਸ ਪ੍ਰਧਾਨ ਪ੍ਰਦੀਪ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਪਿਆਰ ਸਿੰਘ ਦੀ ਦੇਖ-ਰੇਖ ਹੇਠ ਕਰਵਾਈ ਗਈ। ਮੀਟਿੰਗ ਦੌਰਾਨ ਬਜ਼ਰੰਗ ਦਲ ਹਿੰਦੁਸਤਾਨ ਵੱਲੋਂ ਭਾਰਤ ਭੂਸ਼ਣ ਗੋਗਾ ਨੂੰ ਪੰਜਾਬ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ। ਉਨ੍ਹਾਂ ਨੂੰ ਪੰਜਾਬ ’ਚ ਸੰਗਠਨ ਦੀਆਂ ਗਤੀਵਿਧੀਆਂ ਦੇ ਤਾਲਮੇਲ, ਸਮਾਜਿਕ ਅਤੇ ਧਾਰਮਿਕ ਮੁੱਦਿਆਂ ਨੂੰ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਧਿਆਨ ’ਚ ਲਿਆਉਣ ਅਤੇ ਲੋਕ ਹਿੱਤ ਨਾਲ ਜੁੜੇ ਮਾਮਲਿਆਂ ਨੂੰ ਉਚਿਤ ਮੰਚ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ।