ਉੱਘੇ ਲੇਖਕ ਜਿੰਦਰ ਦੀ ਸਵੈ-ਜੀਵਨੀ ‘ਇਕ ਸੀ ਹਰਜਿੰਦਰ’ ਲੋਕ ਅਰਪਣ ਭਾਰਤੀ ਸਾਹਿਤ ਅਕਾਦਮੀ ਅਤੇ ਢਾਹਾਂ ਇਨਾਮ ਜੇਤੂ ਜਿੰਦਰ ਦੀ ਸਵੈ-ਜੀਵਨੀ ‘ਇਕ ਸੀ ਹਰਜਿੰਦਰ’ ਗੁਰੂ ਨਾਨਕ ਕਾਲਜ, ਬਟਾਲਾ ਵਿਖੇ ਲੋਕ ਅਰਪਣ
Publish Date: Sat, 10 Oct 2026 03:35 PM (IST)
Updated Date: Sat, 10 Oct 2026 03:38 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਅਤੇ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਦੇ ਸਮਰੱਥ ਕਥਾਕਾਰ, ਭਾਰਤੀ ਸਾਹਿਤ ਅਕਾਦਮੀ ਅਤੇ ਢਾਹਾਂ ਪੁਰਸਕਾਰ ਜੇਤੂ ਜਿੰਦਰ ਦੀ ਸਵੈ-ਜੀਵਨੀ ‘ਇਕ ਸੀ ਹਰਜਿੰਦਰ’ ਲੋਕ ਅਰਪਣ ਕੀਤੀ ਗਈ। ਸਮਾਗਮ ਵਿੱਚ ਮੁੱਖ ਬੁਲਾਰੇ ਵਜੋਂ ਸੈਂਟਰਲ ਯੂਨੀਵਰਸਿਟੀ ਧਰਮਸ਼ਾਲਾ ਦੇ ਪੰਜਾਬੀ ਤੇ ਡੋਗਰੀ ਵਿਭਾਗ ਦੇ ਮੁਖੀ ਪ੍ਰੋ. (ਡਾ.) ਨਰੇਸ਼ ਕੁਮਾਰ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਪੁਸਤਕ ਬਾਰੇ ਬੜੀ ਗੰਭੀਰ ਅਤੇ ਸਾਰਥਕ ਵਿਚਾਰ-ਚਰਚਾ ਛੇੜਦਿਆਂ ਵਿਦਿਆਰਥੀਆਂ ਨੂੰ ਸਵੈ-ਜੀਵਨੀ ਵਿਧਾ ਦੀਆਂ ਵਿਸ਼ੇਸ਼ਤਾਵਾਂ ਅਤੇ ਸਾਹਿਤਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਸਵੈ-ਜੀਵਨੀ ‘ਇਕ ਸੀ ਹਰਜਿੰਦਰ’ ਲੇਖਕ ਦੇ ਜੀਵਨ ਅਨੁਭਵਾਂ, ਯਾਦਾਂ ਅਤੇ ਸਮਾਜਿਕ ਪਰਿਪੇਖ ਨੂੰ ਸਮਝਣ ਦਾ ਮੌਕਾ ਪ੍ਰਦਾਨ ਕਰਦੀ ਹੈ। ਇਸ ਪੁਸਤਕ ਦੇ ਲੋਕ ਅਰਪਣ ਅਤੇ ਇਸ ਉੱਤੇ ਹੋਈ ਗੰਭੀਰ ਚਰਚਾ ਨੇ ਵਿਦਿਆਰਥੀਆਂ ਨੂੰ ਸਵੈ-ਜੀਵਨੀ ਦੀ ਸਾਹਿਤਕ ਬਣਤਰ ਅਤੇ ਜੀਵਨ-ਯਥਾਰਥ ਨਾਲ ਇਸ ਦੇ ਸਬੰਧਾਂ ਬਾਰੇ ਨਵੀਂ ਦ੍ਰਿਸ਼ਟੀ ਦਿੱਤੀ। ਕਾਲਜ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਵਿੱਦਿਅਕ ਸੰਸਥਾਵਾਂ ਦਾ ਫ਼ਰਜ਼ ਸਿਰਫ਼ ਪਾਠਕ੍ਰਮ ਤਕ ਸੀਮਤ ਨਹੀਂ, ਸਗੋਂ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਰੁਚੀ, ਸਾਹਿਤਕ ਚੇਤਨਾ ਅਤੇ ਆਲੋਚਨਾਤਮਕ ਸੋਚ ਪੈਦਾ ਕਰਨਾ ਵੀ ਹੈ। ਡਾ. ਗੁਰਬੀਰ ਸਿੰਘ ਬਰਾੜ ਮੁਖੀਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਨੇ ਕਿਹਾ ਕਿ ਪੁਸਤਕ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਦੇ ਸਥਾਪਿਤ ਲੇਖਕਾਂ ਦੀਆਂ ਰਚਨਾਵਾਂ ਨਾਲ ਜੋੜਨ ਲਈ ਪੰਜਾਬੀ ਵਿਭਾਗ ਨਿਰੰਤਰ ਯਤਨਸ਼ੀਲ ਹੈ। ਇਸ ਮੌਕੇ ਡਾ. ਮਨਦੀਪ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਵੈ-ਜੀਵਨੀ ਲੇਖਕ ਦੇ ਨਿੱਜੀ ਜੀਵਨ ਦੇ ਨਾਲ-ਨਾਲ ਉਸ ਦੇ ਸਮਾਜਿਕ, ਸੱਭਿਆਚਾਰਕ ਅਤੇ ਸਾਹਿਤਕ ਸਫ਼ਰ ਦਾ ਵੀ ਦਰਪਣ ਹੁੰਦੀ ਹੈ। ਪ੍ਰੋ. ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਦੀਆਂ ਉੱਤਮ ਰਚਨਾਵਾਂ ਪੜ੍ਹਨ ਅਤੇ ਸਾਹਿਤਕ ਸੰਵਾਦ ਨਾਲ ਜੁੜਨ ਲਈ ਨਿਰੰਤਰ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਮੌਕੇ ਵਿਭਾਗ ਦੇ ਅਧਿਆਪਕ ਪ੍ਰੋ. ਸਹਿਬਾਜਦੀਪ ਸਿੰਘ, ਪ੍ਰੋ. ਮਨਮੀਤ ਕੌਰ, ਪ੍ਰੋ. ਗੁਰਮੁੱਖ ਸਿੰਘ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਨਰਿੰਦਰ ਕੌਰ, ਪ੍ਰੋ. ਰਾਜਬੀਰ ਕੌਰ, ਪ੍ਰੋ. ਸ਼ੁਭਦੀਪ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਪਲਕਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।