ਗੁਰਦਾਸਪੁਰ ਪੁਲਿਸ ਦਾ ਵੱਡਾ ਐਕਸ਼ਨ: ਪੈਟਰੋਲ ਪੰਪ 'ਤੇ ਫਾਇਰਿੰਗ ਕਰਨ ਵਾਲਾ ਬਦਮਾਸ਼ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ, ਲੱਤ 'ਚ ਲੱਗੀ ਗੋਲੀ
ਗੁਰਦਾਸਪੁਰ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਬੀਤੇ ਮੰਗਲਵਾਰ ਨੂੰ ਪੁਰਾਣਾਸ਼ਾਲਾ ਇਲਾਕੇ 'ਚੋਂ ਮੋਟਰਸਾਈਕਲ ਖੋਹਣ ਤੋਂ ਬਾਅਦ ਜਗਤਪੁਰ ਕਲਾਂ ਸਥਿਤ ਸ੍ਰੀ ਰਾਮ ਪੈਟਰੋਲ ਪੰਪ 'ਤੇ ਫਾਇਰਿੰਗ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋਏ ਲੁਟੇਰਿਆਂ 'ਚੋਂ ਇੱਕ ਨੂੰ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ ਕਰਕੇ ਕਾਬੂ ਕਰ ਲਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਬੀਤੇ ਦਿਨੀਂ ਪਿੰਡ ਚਾਵਾ ਦੀ ਹੱਦ ਤੋਂ ਇੱਕ ਕਰਮਚਾਰੀ ਕੋਲੋਂ ਮੋਟਰਸਾਈਕਲ ਖੋਹ ਕੇ ਸਥਾਨਕ ਇਲਾਕੇ ਦੇ ਪੈਟਰੋਲ ਪੰਪ 'ਤੇ ਫਾਇਰਿੰਗ ਕਰਕੇ ਫ਼ਰਾਰ ਹੋਏ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਨੇ ਪੂਰੇ ਇਲ
Publish Date: Thu, 11 Jun 2026 10:58 AM (IST)
Updated Date: Thu, 11 Jun 2026 10:59 AM (IST)

ਜਾਗਰਣ ਸੰਵਾਦਦਾਤਾ, ਗੁਰਦਾਸਪੁਰ - ਗੁਰਦਾਸਪੁਰ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਬੀਤੇ ਮੰਗਲਵਾਰ ਨੂੰ ਪੁਰਾਣਾਸ਼ਾਲਾ ਇਲਾਕੇ 'ਚੋਂ ਮੋਟਰਸਾਈਕਲ ਖੋਹਣ ਤੋਂ ਬਾਅਦ ਜਗਤਪੁਰ ਕਲਾਂ ਸਥਿਤ ਸ੍ਰੀ ਰਾਮ ਪੈਟਰੋਲ ਪੰਪ 'ਤੇ ਫਾਇਰਿੰਗ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋਏ ਲੁਟੇਰਿਆਂ 'ਚੋਂ ਇੱਕ ਨੂੰ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ ਕਰਕੇ ਕਾਬੂ ਕਰ ਲਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਬੀਤੇ ਦਿਨੀਂ ਪਿੰਡ ਚਾਵਾ ਦੀ ਹੱਦ ਤੋਂ ਇੱਕ ਕਰਮਚਾਰੀ ਕੋਲੋਂ ਮੋਟਰਸਾਈਕਲ ਖੋਹ ਕੇ ਸਥਾਨਕ ਇਲਾਕੇ ਦੇ ਪੈਟਰੋਲ ਪੰਪ 'ਤੇ ਫਾਇਰਿੰਗ ਕਰਕੇ ਫ਼ਰਾਰ ਹੋਏ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕੀਤੀ ਹੋਈ ਸੀ।
ਬੁੱਧਵਾਰ ਦੇਰ ਸ਼ਾਮ ਕਰੀਬ 8 ਵਜੇ ਥਾਣਾ ਭੈਣੀ ਮੀਆਂ ਖਾਂ ਦੀ ਹੱਦ 'ਚ ਪੈਂਦੇ ਦਰਿਆ ਬਿਆਸ ਧੁੱਸੀ ਬੰਨ੍ਹ ਟੀ-ਪੁਆਇੰਟ 'ਤੇ ਕਿਸ਼ਨਪੁਰ ਵਾਲੇ ਪਾਸੇ ਪੁਲਿਸ ਨੇ ਨਾਕਾ ਲਗਾਇਆ ਹੋਇਆ ਸੀ, ਜਿਸ ਦੌਰਾਨ ਮੋਟਰਸਾਈਕਲ ਸਵਾਰ ਮੁਲਜ਼ਮ ਦਾ ਪੁਲਿਸ ਨਾਲ ਸਾਹਮਣਾ ਹੋ ਗਿਆ। ਜਦੋਂ ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਿਸ ਦੀ ਗੱਡੀ 'ਤੇ ਫਾਇਰ ਕਰ ਦਿੱਤਾ ਅਤੇ ਦਰਿਆ ਵੱਲ ਖੇਤਾਂ ਵਾਲੇ ਪਾਸੇ ਫ਼ਰਾਰ ਹੋਣ ਲੱਗਾ। ਪੁਲਿਸ ਨੇ ਉਸ ਦਾ ਪਿੱਛਾ ਕੀਤਾ ਅਤੇ ਜਦੋਂ ਮੁਲਜ਼ਮ ਦੀ ਪੁਲਿਸ ਨਾਲ ਮੁੱਠਭੇੜ ਹੋਈ, ਤਾਂ ਰੋਹਿਤ ਮੱਟੂ (ਨਿਵਾਸੀ ਬਟਾਲਾ) ਨਾਮ ਦੇ ਇਸ ਬਦਮਾਸ਼ ਦੀ ਲੱਤ 'ਚ ਗੋਲੀ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਟੀਮ ਨੇ ਉਸ ਨੂੰ ਮੌਕੇ 'ਤੇ ਹੀ ਦਬੋਚ ਲਿਆ। ਜ਼ਖ਼ਮੀ ਮੁਲਜ਼ਮ ਨੂੰ ਗੁਰਦਾਸਪੁਰ ਦੇ ਇੱਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਐੱਸ.ਐੱਸ.ਪੀ. ਗੁਰਦਾਸਪੁਰ ਨੇ ਦੱਸਿਆ ਕਿ ਮੁਲਜ਼ਮ ਦੀ ਹਾਲਤ ਸਥਿਰ ਹੋਣ ਤੋਂ ਬਾਅਦ ਇਸ ਪੂਰੇ ਮਾਮਲੇ ਦੀਆਂ ਸਾਰੀਆਂ ਪਰਤਾਂ ਖੋਲ੍ਹ ਕੇ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੈਟਰੋਲ ਪੰਪ 'ਤੇ ਫਾਇਰਿੰਗ ਦੀ ਵਾਰਦਾਤ ਦੇ ਮਹਿਜ਼ 32 ਘੰਟਿਆਂ ਦੇ ਅੰਦਰ ਹੀ ਗੁਰਦਾਸਪੁਰ ਪੁਲਿਸ ਨੇ ਇਸ ਖ਼ਤਰਨਾਕ ਬਦਮਾਸ਼ ਨੂੰ ਮੁਕਾਬਲੇ ਦੌਰਾਨ ਕਾਬੂ ਕਰ ਲਿਆ ਹੈ।