ਸਰਹੱਦ ਪਾਰ ਦੀ ਵੱਡੀ ਸਾਜ਼ਿਸ਼ ਨਾਕਾਮ: ਜਾਗੋਚੱਕ ਟਾਂਡਾ ਦੇ ਗੰਨੇ ਦੇ ਖੇਤਾਂ 'ਚੋਂ ਡਰੋਨ ਬਰਾਮਦ, ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ
ਗੁਰਦਾਸਪੁਰ ਦੇ ਸਰਹੱਦੀ ਖੇਤਰ ਅਧੀਨ ਪੈਂਦੇ ਪਿੰਡ ਜਾਗੋਚੱਕ ਟਾਂਡਾ ਨੇੜੇ ਗੰਨੇ ਦੇ ਖੇਤਾਂ ਵਿੱਚੋਂ ਇੱਕ ਸ਼ੱਕੀ ਡਰੋਨ ਬਰਾਮਦ ਹੋਇਆ ਹੈ। ਡਰੋਨ ਦੇਖਣ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਉਪਰੰਤ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
Publish Date: Sun, 12 Jul 2026 10:28 AM (IST)
Updated Date: Sun, 12 Jul 2026 10:29 AM (IST)
ਰਵਿੰਦਰ ਠਾਕੁਰ, ਪੰਜਾਬੀ ਜਾਗਰਣ, ਬਹਿਰਾਮਪੁਰ - ਗੁਰਦਾਸਪੁਰ ਦੇ ਸਰਹੱਦੀ ਖੇਤਰ ਅਧੀਨ ਪੈਂਦੇ ਪਿੰਡ ਜਾਗੋਚੱਕ ਟਾਂਡਾ ਨੇੜੇ ਗੰਨੇ ਦੇ ਖੇਤਾਂ ਵਿੱਚੋਂ ਇੱਕ ਸ਼ੱਕੀ ਡਰੋਨ ਬਰਾਮਦ ਹੋਇਆ ਹੈ। ਡਰੋਨ ਦੇਖਣ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਉਪਰੰਤ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਤਕਨੀਕੀ ਜਾਂਚ ਸ਼ੁਰੂ, ਇਲਾਕੇ ਦੀ ਤਲਾਸ਼ੀ ਡੀਐੱਸਪੀ ਦੀਨਾਨਗਰ ਰਜਿੰਦਰ ਮਿਨਹਾਸ ਨੇ ਦੱਸਿਆ ਕਿ ਡਰੋਨ ਨੂੰ ਕਬਜ਼ੇ ਵਿੱਚ ਲੈ ਕੇ ਉਸ ਦੀ ਤਕਨੀਕੀ ਜਾਂਚ ਕਰਵਾਈ ਜਾ ਰਹੀ ਹੈ। ਨਾਲ ਹੀ ਆਲੇ-ਦੁਆਲੇ ਦੇ ਖੇਤਰ ਦੀ ਤਲਾਸ਼ੀ ਲਈ ਗਈ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਡਰੋਨ ਰਾਹੀਂ ਕੋਈ ਸ਼ੱਕੀ ਸਮੱਗਰੀ ਤਾਂ ਨਹੀਂ ਸੁੱਟੀ ਗਈ। ਪੁਲਿਸ ਵੱਲੋਂ ਨੇੜਲੇ ਇਲਾਕਿਆਂ ਦੇ ਸੀਸੀਟੀਵੀ ਫੁਟੇਜ ਵੀ ਖੰਗਾਲੇ ਜਾ ਰਹੇ ਹਨ।
ਅਣਪਛਾਤਿਆਂ ਖ਼ਿਲਾਫ਼ ਕੇਸ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਰਹੱਦੀ ਖੇਤਰ ਹੋਣ ਕਾਰਨ ਸੁਰੱਖਿਆ ਏਜੰਸੀਆਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀਆਂ ਹਨ ਅਤੇ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।