ਨਸ਼ਿਆਂ ਖ਼ਿਲਾਫ਼ ਵੱਡੀ ਪਹਿਲਕਦਮੀ : ਰਮਨ ਬਹਿਲ ਵੱਲੋਂ ਪਿੰਡਾਂ ਨੂੰ ਆਧੁਨਿਕ ਖੇਡ ਮੈਦਾਨਾਂ ਦਾ ਤੋਹਫ਼ਾ, ਨੌਜਵਾਨਾਂ 'ਚ ਭਾਰੀ ਉਤਸ਼ਾਹ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ’ਤੇ ਖੇਡਾਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵੱਲੋਂ ਪਿੰਡ ਸਲੀਮਪੁਰ ਵਿਖੇ 17 ਲੱਖ 29 ਹਜ਼ਾਰ ਰੁਪਏ ਅਤੇ ਪਿੰਡ ਹਸਨਪੁਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਖੇਡ ਮੈਦਾਨਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ‘ਨਸ਼ਿਆਂ ਨੂੰ ਨਾਂਹ, ਖੇਡਾਂ ਨੂੰ ਹਾਂ’ ਦਾ ਸੁਨੇਹਾ ਘਰ-ਘਰ ਪਹੁੰਚਾਉਣਾ, ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸੂਬੇ ਦੀ ਸਭ ਤੋ
Publish Date: Thu, 10 Sep 2026 11:54 AM (IST)
Updated Date: Thu, 10 Sep 2026 11:55 AM (IST)
ਆਕਾਸ਼, ਪੰਜਾਬੀ ਕਾਂਗਰਣ, ਗੁਰਦਾਸਪੁਰ - ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ’ਤੇ ਖੇਡਾਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵੱਲੋਂ ਪਿੰਡ ਸਲੀਮਪੁਰ ਵਿਖੇ 17 ਲੱਖ 29 ਹਜ਼ਾਰ ਰੁਪਏ ਅਤੇ ਪਿੰਡ ਹਸਨਪੁਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਖੇਡ ਮੈਦਾਨਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ‘ਨਸ਼ਿਆਂ ਨੂੰ ਨਾਂਹ, ਖੇਡਾਂ ਨੂੰ ਹਾਂ’ ਦਾ ਸੁਨੇਹਾ ਘਰ-ਘਰ ਪਹੁੰਚਾਉਣਾ, ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸੂਬੇ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਸਭ ਤੋਂ ਪ੍ਰਭਾਵਸ਼ਾਲੀ ਸਾਧਨਾਂ ਵਿੱਚੋਂ ਇੱਕ ਹਨ। ਪਿੰਡਾਂ ਵਿੱਚ ਆਧੁਨਿਕ ਖੇਡ ਮੈਦਾਨ ਬਣਨ ਨਾਲ ਨੌਜਵਾਨਾਂ ਨੂੰ ਆਪਣੀ ਊਰਜਾ ਅਤੇ ਪ੍ਰਤਿਭਾ ਨੂੰ ਸਹੀ ਦਿਸ਼ਾ ਵਿੱਚ ਲਗਾਉਣ ਦੇ ਵਧੀਆ ਮੌਕੇ ਮਿਲਣਗੇ।
ਰਮਨ ਬਹਿਲ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਯ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਨੌਜਵਾਨਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅਜਿਹੇ ਉਪਰਾਲਿਆਂ ਨਾਲ ਪਿੰਡਾਂ ਵਿੱਚੋਂ ਨਵੀਂ ਖੇਡ ਪ੍ਰਤਿਭਾ ਨੂੰ ਅੱਗੇ ਆਉਣ ਦੇ ਵੱਧ ਤੋਂ ਵੱਧ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 3100 ਪੇਂਡੂ ਖੇਡ ਮੈਦਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਸ ਦੇ ਦੂਸਰੇ ਪੜਾਅ ਤਹਿਤ ਪੇਂਡੂ ਨੌਜਵਾਨਾਂ ਨੂੰ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਰਮਨ ਬਹਿਲ ਨੇ ਦੱਸਿਆ ਕਿ ਉਸਾਰੇ ਗਏ ਇਸ ਖੇਡ ਸਟੇਡੀਅਮ ਵਿੱਚ ਵਾਲੀਬਾਲ ਕੋਰਟ, ਫੈਨਸਿੰਗ, ਟਾਇਲਟ ਬਲਾਕ, ਸਟੋਰ ਰੂਮ, ਆਰ.ਸੀ.ਸੀ. ਬੈਂਚ, 26 ਫੁੱਟ ਉੱਚੀਆਂ ਲਾਈਟਾਂ, ਹਾਈ ਮਾਸਟ ਲਾਈਟਾਂ, ਪਾਰਕ ਲਈ ਪਾਣੀ ਦੀ ਸਪਲਾਈ ਅਤੇ ਗੇਟ ਆਦਿ ਦੀ ਉਸਾਰੀ ਕੀਤੀ ਗਈ ਹੈ।
ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਪੜਾਅ ਸ਼ੁਰੂ ਹੋ ਚੁੱਕਾ ਹੈ, ਜਿਸ ਤਹਿਤ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜ ਕੇ ਖੇਡ ਮੈਦਾਨਾਂ ਤੱਕ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ 29 ਆਧੁਨਿਕ ਖੇਡ ਮੈਦਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ ਕਈ ਖੇਡ ਮੈਦਾਨ ਤਿਆਰ ਹੋ ਚੁੱਕੇ ਹਨ ਅਤੇ ਲੋਕਾਂ ਨੂੰ ਸਮਰਪਿਤ ਵੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਪੜਾਅ ਤਹਿਤ ਖੇਡਾਂ ਪਿੰਡ ਪੱਧਰ ਤੋਂ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ਤੱਕ ਕਰਵਾਈਆਂ ਜਾਣਗੀਆਂ ਅਤੇ ਜੇਤੂ ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਮਿਲੇਗਾ ਅਤੇ ਉਹ ਉੱਚ ਪੱਧਰ ’ਤੇ ਆਪਣੀ ਪਛਾਣ ਬਣਾਉਣ ਦੇ ਯੋਗ ਹੋਣਗੇ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸਿਮਰਨਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਖਿਡਾਰੀਆਂ ਲਈ ਫੁੱਟਬਾਲ, ਫੁੱਟਬਾਲ ਬੂਟ, ਫੁੱਟਬਾਲ ਨੈੱਟ, ਵਾਲੀਬਾਲ, ਵਾਲੀਬਾਲ ਨੈੱਟ ਅਤੇ ਕ੍ਰਿਕਟ ਕਿੱਟਾਂ ਵੀ ਮੁਹੱਈਆ ਕਰਵਾਈਆਂ ਗਈਆਂ। ਪਿੰਡ ਵਾਸੀਆਂ ਵੱਲੋਂ ਇਸ ਮੌਕੇ ਖੇਡ ਮੈਦਾਨਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ ਅਤੇ ਹਲਕਾ ਇੰਚਾਰਜ ਰਮਨ ਬਹਿਲ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸਪੋਰਟਸ ਵੈਲਫੇਅਰ ਬੋਰਡ ਸ. ਸਵਿੰਦਰ ਸਿੰਘ ਲੰਬੜ, ਚੇਅਰਮੈਨ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਗੁਰਦਾਸਪੁਰਸ ਸ਼ ਲਖਵਿੰਦਰ ਸਿੰਘ, ਸਰਪੰਚ ਗੁਰਜੀਵ ਸਿੰਘ ਟਿੰਕੂ ਬੱਬਰੀ, ਸਰਪੰਚ ਦਿਲਬਾਗ ਸਿੰਘ ਪੰਧੇਰ, ਸਰਪੰਚ ਸੰਦੀਪ ਸਿੰਘ ਤਿੱਬੜੀ, ਬਲਾਕ ਸੰਮਤੀ ਮੈਂਬਰ ਜਤਿੰਦਰ ਕੌਰ ਸਲੀਮਪੁਰ, ਸਰਪੰਚ ਅਵਤਾਰ ਸਿੰਘ ਕੋਠੇ ਭਗਵਾਨਪੁਰ, ਸਰਪੰਚ ਖਾਜਨ ਸਿੰਘ, ਸਰਪੰਚ ਗੌਰੀ ਸਲੀਮਪੁਰ, ਸਰਪੰਚ ਨਿਸ਼ਾਨ ਸਿੰਘ ਜੌੜਾ ਛਿੱਤਰਾਂ, ਸਰਪੰਚ ਬਲਜੀਤ ਸਿੰਘ ਬੋਪਾਰਾਏ, ਸਰਪੰਚ ਰੋਸ਼ਨ ਲਾਲ ਪੁਰੋਵਾਲ ਰਾਜਪੂਤਾਂ, ਸਰਪੰਚ ਰਾਜੇਸ਼ ਭਗਵਾਨ, ਰਾਕੇਸ਼ ਕੁਮਾਰ (ਬੈਡਮਿੰਟਨ ਕੋਚ), ਮਿਸ ਲਵਲੀ (ਜਿਮਨਾਸਟਿਕ ਕੋਚ) ਅਤੇ ਮਿਸ ਸੀਮਾ (ਬਾਸਕਟਬਾਲ ਕੋਚ) ਵੀ ਮੌਜੂਦ ਸਨ।