ਬਿਕਰਮ ਮਜੀਠੀਆ ਨੇ ਗੁਰਦਾਸਪੁਰ ਪੁਲਿਸ ਮੁਕਾਬਲੇ ਦੀ ਕੀਤੀ ਸੀਬੀਆਈ ਜਾਂਚ ਦੀ ਮੰਗ, ਕਿਹਾ-‘ਝੂਠੇ ਮੁਕਾਬਲੇ’ ਨੇ ਪੰਜਾਬ ਦਾ ਕਾਲਾ ਦੌਰ ਕਰਵਾਇਆ ਚੇਤੇ
ਮਜੀਠੀਆ ਨੇ ਕਿਹਾ ਕਿ ਇਹ ਮਾਮਲਾ ਪਹਿਲੇ ਦਿਨ ਤੋਂ ਸ਼ੱਕੀ ਸੀ ਕਿਉਂਕਿ ਮੁੱਖ ਮੰਤਰੀ ਭਗਵੰਤ ਵੱਲੋਂ ਪਹਿਲੇ ਹੀ ਦਿਨ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਕਾਂਡ ਵਿੱਚ ਗ਼ੈਰ-ਜ਼ਿੰਮੇਵਾਰਾਨਾ ਬਿਆਨ ਦਿੱਤਾ ਗਿਆ ਕਿ ਦੋਵੇਂ ਪੁਲਿਸ ਵਾਲੇ ਆਪਸ ਵਿੱਚ ਝਗੜੇ ਦੌਰਾਨ ਮਾਰੇ ਗਏ ਹਨ ਜਦਕਿ ਪੁਲਿਸ ਵੱਲੋਂ ਵੀ ਆਪਣੀ ਥਿਊਰੀ ਵਾਰ-ਵਾਰ ਬਦਲੀ ਜਾ ਰਹੀ ਹੈ l
Publish Date: Fri, 27 Feb 2026 11:35 AM (IST)
Updated Date: Fri, 27 Feb 2026 11:39 AM (IST)
ਆਕਾਸ਼, ਪੰਜਾਬੀ ਜਾਗਰਣ , ਗੁਰਦਾਸਪੁਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦੇ ਘਰ ਪਿੰਡ ਆਦੀਆਂ ਪੁੱਜੇ l ਇਸ ਮੌਕੇ ਉਨ੍ਹਾਂਜਿੱਥੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵ ਕੀਤਾ, ਉਥੇ ਇਸ ਕਿਹਾ ਕਿ ਪੰਜਾਬ ਦੇ ਸਿੱਖ ਨੌਜਵਾਨ ਦੇ ‘ਝੂਠੇ ਮੁਕਾਬਲੇ) ਨੇ ਪੰਜਾਬ ਦੇ ਕਾਲੇ ਦੌਰ ਦੀ ਯਾਦ ਦਿਵਾ ਦਿੱਤੀ ਹੈ l ਉਨ੍ਹਾਂਕਿਹਾ ਕਿ ਸੂਬੇ ਦਾ ਗ੍ਰਹਿ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਅਤੇ ਗੌਰਵ ਯਾਦਵ ਤੇ ਪੁਲਿਸ ਮੁਖੀ ਹੋਣ ਦੇ ਨਾਤੇ ਇਸ ਬੇਦੋਸ਼ੇ ਨੌਜਵਾਨ ਦੇ ਕਤਲ ਦੀ ਜ਼ਿੰਮੇਵਾਰੀ ਬਣਦੀ ਹੈ l ਉਨ੍ਹਾਂ ਕਿਹਾ ਕਿ ਇਸ ਕਤਲ ਕਾਂਡ ਅਤੇ ਝੂਠੇ ਪੁਲਿਸ ਮੁਕਾਬਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਸ ਪੁਲਿਸ ਮੁਕਾਬਲੇ ਦਾ ਸੱਚ ਸਾਹਮਣੇ ਆ ਸਕੇ ਕਿ ਇਸ ਕਤਲ ਕਾਂਡ ਦੀ ਸਾਜ਼ਿਸ਼ ਕਿਸ ਦੇ ਕਹਿਣ ਉੱਤੇ ਅਤੇ ਕਿਉਂ ਰਚੀ ਗਈ l
ਮਜੀਠੀਆ ਨੇ ਕਿਹਾ ਕਿ ਇਹ ਮਾਮਲਾ ਪਹਿਲੇ ਦਿਨ ਤੋਂ ਸ਼ੱਕੀ ਸੀ ਕਿਉਂਕਿ ਮੁੱਖ ਮੰਤਰੀ ਭਗਵੰਤ ਵੱਲੋਂ ਪਹਿਲੇ ਹੀ ਦਿਨ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਕਾਂਡ ਵਿੱਚ ਗ਼ੈਰ-ਜ਼ਿੰਮੇਵਾਰਾਨਾ ਬਿਆਨ ਦਿੱਤਾ ਗਿਆ ਕਿ ਦੋਵੇਂ ਪੁਲਿਸ ਵਾਲੇ ਆਪਸ ਵਿੱਚ ਝਗੜੇ ਦੌਰਾਨ ਮਾਰੇ ਗਏ ਹਨ ਜਦਕਿ ਪੁਲਿਸ ਵੱਲੋਂ ਵੀ ਆਪਣੀ ਥਿਊਰੀ ਵਾਰ-ਵਾਰ ਬਦਲੀ ਜਾ ਰਹੀ ਹੈ l ਉਨ੍ਹਾਂ ਕਿਹਾ ਕਿ ਪੁਲਿਸ ਵਾਲਿਆਂ ਦੇ ਕਤਲ ਦੀ ਜ਼ਿੰਮੇਵਾਰੀ ਇੱਕ ਗੈਂਗਸਟਰ ਗਰੁੱਪ ਵੱਲੋਂ ਲਈ ਗਈ ਸੀ ਪਰ ਉਸ ਦੀ ਜਾਂਚ ਕਰਨ ਦੀ ਬਜਾਏ ਪੁਲਿਸ ਨੇ ਆਪਣੀ ਨਲਾਇਕੀ ਛੁਪਾਉਣ ਲਈ ਜਾਂ ਕਿਸੇ ਕਿਸਮ ਦੇ ਸਿਆਸੀ ਦਬਾਅ ਹੇਠ ਝੂਠਾ ਪੁਲਿਸ ਮੁਕਾਬਲਾ ਬਣਾ ਕੇ ਇੱਕ ਬੇਦੋਸ਼ੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ, ਜਿਸ ਦੀ ਸ਼੍ਰੋਮਣੀ ਅਕਾਲੀ ਦਲ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ, ਉੱਥੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਲੜਾਈ ਲੜੇਗਾ l
ਇਸ ਤੋਂ ਪਹਿਲਾਂ ਮਜੀਠੀਆ ਆਦੀਆਂ ਪੁਲਿਸ ਪੋਸਟ ਵਿਚ ਸ਼ਹੀਦ ਹੋਏ ਏਐੱਸਆਈ ਗੁਰਨਾਮ ਸਿੰਘ ਦੇ ਘਰ ਅਫ਼ਸੋਸ ਕਰਨ ਗਏ ਜਿੱਥੇ ਗੁਰਨਾਮ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ l