ਬਟਾਲਾ ’ਚ ਭਾਜਪਾ ਨੇ ਫੂਕਿਆ ਮੁਖ ਮੰਤਰੀ ਪੰਜਾਬ ਦਾ ਪੁਤਲਾ ਬਟਾਲਾ ’ਚ ਭਾਜਪਾ ਨੇ ਫੂਕਿਆ ਮੁਖ ਮੰਤਰੀ ਪੰਜਾਬ ਦਾ ਪੁਤਲਾ
Publish Date: Wed, 07 Oct 2026 05:13 PM (IST)
Updated Date: Wed, 07 Oct 2026 05:14 PM (IST)
ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਭਾਰਤੀ ਜਨਤਾ ਪਾਰਟੀ ਬਟਾਲਾ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ ਗਿਆ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਹਾਜਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਵੱਲੋਂ ਇਮਾਨਦਾਰੀ ਅਤੇ ਪਾਰਦਰਸ਼ਤਾ ਦੀ ਗੱਲ ਕੀਤੀ ਜਾਂਦੀ ਹੈ, ਪਰ ਕਈ ਮਾਮਲਿਆਂ ਸਬੰਧੀ ਲੋਕਾਂ ਦੇ ਮਨਾਂ ਵਿੱਚ ਸਵਾਲ ਪੈਦਾ ਹੋ ਰਹੇ ਹਨ, ਇਸ ਲਈ ਇਨ੍ਹਾਂ ਸਵਾਲਾਂ ਦਾ ਸਰਕਾਰ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ ਤਾਂ ਜੋ ਲੋਕਾਂ ਸਾਹਮਣੇ ਹਰ ਮਾਮਲੇ ਦੀ ਸੱਚਾਈ ਜਨਤਕ ਹੋ ਸਕੇ। ਉਨ੍ਹਾਂ ਸੰਬੰਧਿਤ ਮਾਮਲਿਆਂ ਦੀ ਨਿਰਪੱਖ ਜਾਂਚ ਦੀ ਮੰਗ ਵੀ ਕੀਤੀ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਨੇ ਕਿਹਾ ਕਿ ਜੇਕਰ ਸਰਕਾਰ ਆਪਣੇ ਆਪ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਇਮਾਨਦਾਰ ਮੰਨਦੀ ਹੈ ਤਾਂ ਉਸ ਨੂੰ ਕਿਸੇ ਵੀ ਜਾਂਚ ਤੋਂ ਘਬਰਾਉਣ ਦੀ ਬਜਾਏ ਜਾਂਚ ਏਜੰਸੀਆਂ ਅਤੇ ਸੰਬੰਧਿਤ ਅਦਾਰਿਆਂ ਨਾਲ ਪੂਰਾ ਸਹਿਯੋਗ ਕਰਨਾ ਚਾਹੀਦਾ ਹੈ। ਵਾਲੀਆਂ ਨੇ ਕਿਹਾ ਕਿ ਭਾਜਪਾ ਵੱਲੋਂ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਉਠਾਇਆ ਜਾਂਦਾ ਰਹੇਗਾ ਅਤੇ ਸਰਕਾਰ ਤੋਂ ਪਾਰਦਰਸ਼ਿਤਾ ਤੇ ਜਵਾਬਦੇਹੀ ਦੀ ਮੰਗ ਕੀਤੀ ਜਾਂਦੀ ਰਹੇਗੀ।