- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਜ਼ਿਲ੍ਹਾ ਬਟਾਲਾ ਦੀ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ ਹੋਈ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਟਾਲਾ ਦੀ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਹਿ-ਪ੍ਰਭਾਰੀ ਵਿਜੇ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਬੈਠਕ ਦੌਰਾਨ ਜ਼ਿਲ੍ਹਾ ਸਹਿ-ਪ੍ਰਭਾਰੀ ਵਿਜੇ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਸਾਲਾਂ ਦੇ ਜਨਤਕ ਜੀਵਨ ਅਤੇ ਲੋਕ ਸੇਵਾ ਦੇ ਸਫ਼ਰ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੰਗਠਨ ਦੀ ਮਜ਼ਬੂਤੀ ਲਈ ਮਿਲਜੁਲ ਕੇ ਕੰਮ ਕਰਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਾਰਟੀ ਦੀਆਂ ਮੌਜੂਦਾ ਗਤੀਵਿਧੀਆਂ, ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਦੀਆਂ ਯੋਜਨਾਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।