ਭਾਜਪਾ ਆਗੂ ਵਿਜੇ ਸੋਨੀ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਪਿੰਡ ਖੁਸ਼ਹਾਲਪੁਰ ਵਿਖੇ ਭਾਜਪਾ ਆਗੂ ਵਿਜੈ ਸੋਨੀ ਮੋਹਲੋਵਾਲੀ ਮਸੀਹ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ।
Publish Date: Thu, 08 Oct 2026 02:50 PM (IST)
Updated Date: Thu, 08 Oct 2026 02:53 PM (IST)
ਸਤਪਾਲ ਜ਼ਖਮੀ,ਪੰਜਾਬੀ ਜਾਗਰਣ ਡੇਰਾ ਬਾਬਾ ਨਾਨਕ: ਹਲਕਾ ਡੇਰਾ ਬਾਬਾ ਨਾਨਕ ਤੋਂ ਉਘੇ ਸਮਾਜ ਸੇਵੀ, ਕਾਰੋਬਾਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੇ ਕੁਮਾਰ ਸੋਨੀ ਮੋਹਲੋਵਾਲੀ ਵੱਲੋਂ ਦੇਰ ਸ਼ਾਮ ਪਿੰਡ ਖੁਸ਼ਹਾਲਪੁਰ ਦੇ ਗਿਰਜਾਘਰ ’ਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਪਹੁੰਚੇ ਜਿਥੇ ਮਸੀਹ ਭਾਈਚਾਰੇ ਦੇ ਲੋਕਾਂ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਵਿਜੇ ਸੋਨੀ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਵੱਖ ਵੱਖ ਪਿੰਡਾਂ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਸੱਤਾ ਤੇ ਕਾਬਜ਼ ਸਰਕਾਰਾ ਵੱਲੋਂ ਗਰੀਬ ਅਤੇ ਆਮ ਲੋਕਾਂ ਨੂੰ ਵੋਟਾਂ ਤੱਕ ਹੀ ਸੀਮਿਤ ਰੱਖਿਆ ਜਾਂਦਾ ਰਿਹਾ ਹੈ। ਉਲਟਾ ਆਮ ਲੋਕਾਂ ਨੂੰ ਮਿਲਣ ਵਾਲੀ ਸਹੂਲਤਾਂ ਦਾ ਫਾਇਦਾ ਸਿਰਫ ਸਰਮਾਏਦਾਰ ਅਤੇ ਅਮੀਰ ਲੋਕ ਹੀ ਲੈ ਰਹੇ ਹਨ। ਵਿਜੇ ਸੋਨੀ ਨੇ ਕਿਹਾ ਕਿ ਆਮ ਲੋਕਾਂ ਦੀ ਹਾਲਤ ਬਹੁਤ ਹੀ ਤਰਸਯੋਗ ਹੈ ਜੋ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਪਿੰਡਾਂ ਚ ਕੱਚਿਆਂ ਘਰਾਂ ਦੀਆ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ, ਉਹਨਾਂ ਗ੍ਰਾਂਟਾਂ ਵਿੱਚ ਸਬੰਧਤ ਵਿਭਾਗ ਦੇ ਅਧਿਕਾਰੀਆਂ ਅਤੇ ਪਿੰਡਾਂ ਦੇ ਮੋਹਤਬਰਾ ਆਗੂਆਂ ਵੱਲੋਂ ਵੱਡੇ ਪੱਧਰ ’ਤੇ ਕੀਤੀ ਜਾ ਰਹੀ ਘਪਲੇਬਾਜ਼ੀ ਦਾ ਪਰਦਾਫਾਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ 2027 ਦੀਆਂ ਚੋਣਾਂ ਪੰਜਾਬ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਉਣ ਤੇ ਆਮ ਲੋਕਾਂ ਨੂੰ ਮਿਲਣ ਵਾਲੀਆਂ ਸੁੱਖ ਸਹੂਲਤਾਂ ਘਰ ਘਰ ਪਹੁੰਚਾਈਆ ਜਾਣਗੀਆਂ ।ਇਸ ਮੌਕੇ ਚਰਚ ਦੇ ਪਾਦਰੀ ਵੱਲੋਂ ਵਿਜੇ ਸੋਨੀ ਨੂੰ ਮਸੀਹ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਲ ਤੋਂ ਜਾਣੂ ਕਰਵਾਇਆ ਗਿਆ ਤੇ ਉਨ੍ਹਾਂ ਦੀਆਂ ਮੰਗਾਂ ਪਾਰਟੀ ਹਾਈਕਮਾਂਡ ਅੱਗੇ ਰੱਖਣ ਲਈ ਅਪੀਲ ਕੀਤੀ ਗਈ।