‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ' ਪਦ ਯਾਤਰਾ ਸਬੰਧੀ ਭਾਜਪਾ ਆਗੂਆਂ ਵੱਲੋਂ ਮੀਟਿੰਗ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ' ਪਦ ਯਾਤਰਾ ਸਬੰਧੀ ਭਾਜਪਾ ਆਗੂਆਂ ਵਲੋਂ ਮੀਟਿੰਗ
Publish Date: Sat, 31 Oct 2026 06:12 PM (IST)
Updated Date: Sat, 31 Oct 2026 06:14 PM (IST)
ਤਾਰਿਕ ਅਹਿਮਦ, ਪੰਜਾਬੀ ਜਾਗਰਣ ਕਾਦੀਆਂ : ਭਾਰਤੀ ਜਨਤਾ ਪਾਰਟੀ ਵੱਲੋਂ ਆਰੰਭੇ ਗਏ ਰਾਸ਼ਟਰੀ ਅਭਿਆਨ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਤਹਿਤ 3 ਤਰੀਕ ਨੂੰ ਕੱਢੀ ਜਾ ਰਹੀ ਵਿਸ਼ਾਲ ਪਦ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਉਪ ਪ੍ਰਧਾਨ ਅਤੇ ਹਲਕਾ ਕਾਦੀਆਂ (ਗੁਰਦਾਸਪੁਰ) ਤੋਂ ਸੀਨੀਅਰ ਆਗੂ ਕੁਲਵਿੰਦਰ ਕੌਰ ਗੁਰਾਇਆ ਦੀ ਵਿਸ਼ੇਸ਼ ਮੌਜੂਦਗੀ ਵਿੱਚ ਪਾਰਟੀ ਦੀਆਂ ਸਮੁੱਚੀ ਸੀਨੀਅਰ ਲੀਡਰਸ਼ਿਪ ਨੇ ਰਣਨੀਤੀ ਤਿਆਰ ਕੀਤੀ। ਮੀਟਿੰਗ ਵਿੱਚ ਪੰਜਾਬ ਭਾਜਪਾ ਦੇ ਸੈਕਟਰੀ ਰਾਕੇਸ਼, ਗੁਰਦਾਸਪੁਰ ਦੇ ਪ੍ਰਭਾਰ ਹਰਵਿੰਦਰ ਸੰਧੂ, ਗੁਰਦਾਸਪੁਰ ਜ਼ਿਲ੍ਹਾ ਲੀਡਰਸ਼ਿਪ ਅਤੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਮੁੱਚੇ ਮੰਡਲ ਪ੍ਰਧਾਨਾਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਮੀਟਿੰਗ ’ਚ 3 ਤਰੀਕ ਦੀ ਪਦ ਯਾਤਰਾ ਦੀ ਰਣਨੀਤੀ ਅਤੇ ਅਭਿਆਨ ਨੂੰ ਸਫ਼ਲ ਬਣਾਉਣ ਲਈ ਹਲਕਾ ਕਾਦੀਆਂ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਹਰੇਕ ਮੰਡਲ ਅਤੇ ਬੂਥ ਪੱਧਰ ’ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਸੈਕਟਰੀ ਰਾਕੇਸ਼ ਨੇ ਕਿਹਾ ਕਿ ਜਨ-ਸੰਪਰਕ ਮੁਹਿੰਮ ਤਹਿਤ ਲੋਕਾਂ ਨੂੰ ਲੋਕਤੰਤਰ ਦੀ ਰੱਖਿਆ ਅਤੇ ਅਰਾਜਕਤਾਵਾਦੀ ਸੋਚ ਦੇ ਵਿਰੋਧ ਵਿੱਚ ਲਾਮਬੰਦ ਕਰਨ ਲਈ ਘਰ-ਘਰ ਜਾ ਕੇ ਸੁਨੇਹਾ ਪਹੁੰਚਾਇਆ ਜਾਵੇਗਾ। ਉਕਤ ਪਾਰਟੀ ਆਗੂਆਂ ਨੇ ਦਾਅਵਾ ਕੀਤਾ ਕਿ 3 ਤਰੀਕ ਨੂੰ ਹੋਣ ਵਾਲੀ ਪਦ ਯਾਤਰਾ ਵਿੱਚ ਇਲਾਕੇ ਦੇ ਭਾਜਪਾ ਵਰਕਰ ਅਤੇ ਆਮ ਲੋਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਪਦ ਯਾਤਰਾ ਲੋਕਤੰਤਰੀ ਮੁੱਲਾਂ ਨੂੰ ਮਜ਼ਬੂਤ ਕਰਨ ਅਤੇ ਦੇਸ਼ ਵਿੱਚ ਅਰਾਜਕਤਾ ਫੈਲਾਉਣ ਵਾਲੀਆਂ ਸ਼ਕਤੀਆਂ ਨੂੰ ਕਰਾਰਾ ਜਵਾਬ ਦੇਣ ਲਈ ਕੱਢੀ ਜਾ ਰਹੀ ਹੈ। ਉਨ੍ਹਾਂ ਹਲਕਾ ਕਾਦੀਆਂ ਅਤੇ ਗੁਰਦਾਸਪੁਰ ਦੇ ਸਮੂਹ ਵਾਸੀਆਂ ਨੂੰ 3 ਤਰੀਕ ਦੀ ਇਸ ਯਾਤਰਾ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।