ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਰੋਸ ਪ੍ਰਦਰਸ਼ਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਰੋਸ ਪ੍ਰਦਰਸ਼ਨ
Publish Date: Wed, 14 Oct 2026 04:48 PM (IST)
Updated Date: Wed, 14 Oct 2026 04:51 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਦੁਖਦਾਈ ਘਟਨਾ ਦੇ ਵਿਰੋਧ ਵਿੱਚ ਬਟਾਲਾ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਹੀਰਾ ਵਾਲੀਆ ਨੇ ਕਿਹਾ ਕਿ ਪਰਵਿੰਦਰ ਝੋਟਾ ਦੇ ਕਤਲ ਦੀ ਘਟਨਾ ਬੇਹੱਦ ਚਿੰਤਾਜਨਕ ਹੈ ਅਤੇ ਸਰਕਾਰ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰੇ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ ਅਤੇ ਦਿਨ-ਦਿਹਾੜੇ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਜਦਕਿ ਸਰਕਾਰ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ। ਇਸ ਮੌਕੇ ਜਰਨਲ ਸੈਕਟਰੀ ਰੋਸ਼ਨ ਲਾਲ, ਪੰਜਾਬ ਮਹਿਲਾ ਮੋਰਚਾ ਜਨਰਲ ਸੈਕਟਰੀ ਅੰਬਿਕਾ ਖੰਨਾ , ਹਲਕਾ ਸ਼੍ਰੀ ਹਰਗੋਬਿੰਦਪੁਰ ਤੋਂ ਕਨਵੀਨਰ ਬਲਜਿੰਦਰ ਸਿੰਘ ਦਕੋਹਾ, ਆਸ਼ੂ ਹੰਡਾ , ਭੂਸ਼ਣ ਬਜਾਜ, ਸ਼ਕਤੀ ਸ਼ਰਮਾ, ਦੀਪਕ ਜੋਸ਼ੀ, ਬਲਵਿੰਦਰ ਮਹਿਤਾ, ਅੰਮ੍ਰਿਤਪਾਲ ਸਿੰਘ, ਰਣਜੀਤ ਸਿੰਘ ਰਾਣਾ, ਹਰਪ੍ਰੀਤ ਬੇਦੀ, ਗੁਰਿੰਦਰਪਾਲ ਸਿੰਘ, ਸੁਰਿੰਦਰ ਸਿੰਘ, ਅਨਿਸ਼ ਅੱਗਰਵਾਲ, ਆਸ਼ੂ ਮਹਾਜਨ , ਕੁਸ਼ਲ ਮਲਹੌਤਰਾ, ਵਿਜੇ ਭਾਟੀਆ, ਅਮਿਤਪਾਲ ਸਿੰਘ, ਅਰੁਣ ਕੁਮਾਰ, ਹਰਜੀਤ ਸਿੰਘ, ਚੰਦਨ ਕੁਮਾਰ ਆਦਿ ਹਾਜ਼ਰ ਸਨ