ਡਾਕਟਰ ਅੰਬੇਡਕਰ ਦੀ ਮੂਰਤੀ ਨਾਲ ਛੇੜ ਛਾੜ ਖ਼ਿਲਾਫ਼ ਮੁਜ਼ਾਹਰਾ
ਡਾਕਟਰ ਬੀਆਰ ਅੰਬੇਡਕਰ ਦੀ ਮੂਰਤੀ ਨਾਲ ਛੇੜ ਛਾੜ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਰੋਸ ਪ੍ਰਦਰਸ਼ਨ
Publish Date: Sat, 04 Apr 2026 03:20 PM (IST)
Updated Date: Sun, 05 Apr 2026 03:58 AM (IST)
ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ: ਪਿਛਲੇ ਦਿਨੀਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਨਾਲ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਛੇੜ ਛਾੜ ਕੀਤੀ ਗਈ। ਜਿਸਦੇ ਰੋਸ ਵੱਜੋਂ ਭਾਜਪਾ ਤਰਾਗੜ੍ਹ ਮੰਡਲ ਵੱਲੋਂ ਇੱਕ ਸ਼ਾਂਤੀਮਈ ਰੋਸ ਪ੍ਰਦਰਸ਼ਨ ਕੀਤਾ ਗਿਆl ਪ੍ਰਦਰਸ਼ਨ ਵਿੱਚ ਵਿਧਾਨ ਸਭਾ ਹਲਕਾ ਭੋਆ ਤੋਂ ਸਾਬਕਾ ਵਿਧਾਇਕਾ ਸੀਮਾ ਕੁਮਾਰੀ, ਐੱਸਸੀ ਮੋਰਚਾ ਪ੍ਰਧਾਨ ਰਾਜੇਸ਼ ਬੈਰਮਪੁਰ, ਐੱਸਸੀ ਮੋਰਚਾ ਦੇ ਜਨਰਲ ਸਕੱਤਰ ਸੁਰਿੰਦਰ ਸ਼ਿੰਦਾ, ਜ਼ਿਲ੍ਹਾ ਜਨਰਲ ਸਕੱਤਰ ਹਰਵੰਸ ਰਘਵੀਰ, ਐੱਸਸੀ ਮੋਰਚਾ ਦੇ ਪ੍ਰਧਾਨ ਦੀਪਕ ਅਤੇ ਭਾਜਪਾ ਦੇ ਸੀਨੀਅਰ ਵਰਕਰ ਸ਼ਾਮਲ ਹੋਏl ਇਸ ਮੌਕੇ ਭਾਜਪਾ ਦੇ ਸੀਨੀਅਰ ਨੇਤਾ ਰਾਕੇਸ਼ ਮਾਜਰਾ ਨੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਪੰਜਾਬ ਵਿੱਚ ਲਾਅ ਐਂਡ ਆਰਡਰ ਨਾਂ ਦੀ ਕੋਈ ਵੀ ਚੀਜ਼ ਨਹੀਂ ਹੈl ਜਦੋਂ ਦੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਸ ਦਿਨ ਤੋਂ ਹੀ ਪੰਜਾਬ ਵਿੱਚ ਗੈਂਗਸਟਰਾਂ ਦਾ ਰਾਜ ਹੈ ਅਤੇ ਨਸ਼ਾ ਤਸਕਰ ਵੀ ਪੰਜਾਬ ਵਿੱਚ ਸ਼ਰ੍ਹੇਆਮ ਕੰਮ ਕਰ ਰਹੇ ਹਨ। ਉਹਨਾਂ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਪੰਜਾਬ ਵਿੱਚ 2027 ਵਿੱਚ ਭਾਜਪਾ ਦੀ ਸਰਕਾਰ ਬਣਨੀ ਚਾਹੀਦੀ ਹੈl