ਭਾਜਪਾ-ਅਕਾਲੀ ਦਲ ਗੱਠਜੋੜ ਨਾਲ ਦੋਵਾਂ ਪਾਰਟੀਆਂ ’ਚ ਖੁਸ਼ੀ ਦੀ ਲਹਿਰ : ਭਾਟੀਆ ਭਾਜਪਾ-ਅਕਾਲੀ ਦਲ ਗੱਠਜੋੜ ਨਾਲ ਦੋਵਾਂ ਪਾਰਟੀਆਂ ਵਿੱਚ ਖੁਸ਼ੀ ਦੀ ਲਹਿਰ : ਐਡਵੋਕੇਟ ਸੁਰੇਸ਼ ਭਾਟੀਆ
Publish Date: Sun, 29 Nov 2026 04:48 PM (IST)
Updated Date: Sun, 29 Nov 2026 04:50 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਭਾਜਪਾ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਬਟਾਲਾ ਦੇ ਸਾਬਕਾ ਚੇਅਰਮੈਨ ਐਡਵੋਕੇਟ ਸੁਰੇਸ਼ ਭਾਟੀਆ ਨੇ ਅਕਾਲੀ ਦਲ ਦੇ ਸਾਬਕਾ ਕੌਂਸਲਰ ਕੁਲਵੰਤ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਦੋਵਾਂ ਪਾਰਟੀਆਂ ਵਿਚਕਾਰ ਮੁੜ ਗੱਠਜੋੜ ਹੋਣ ’ਤੇ ਇੱਕ-ਦੂਜੇ ਨੂੰ ਵਧਾਈ ਦਿੱਤੀ ਗਈ ਅਤੇ ਸ਼ਹਿਰ ਦੇ ਮੌਜੂਦਾ ਸਿਆਸੀ ਹਾਲਾਤਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਡਵੋਕੇਟ ਸੁਰੇਸ਼ ਭਾਟੀਆ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਇਕੱਠੇ ਹੋਣਾ ਪੰਜਾਬ ਦੀ ਸਿਆਸਤ ਲਈ ਅਹਿਮ ਹੈ। ਦੋਵਾਂ ਪਾਰਟੀਆਂ ਵਿਚਕਾਰ ਗੱਠਜੋੜ ਹੋਣ ਨਾਲ ਭਾਜਪਾ ਅਤੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਦੋਵਾਂ ਪਾਰਟੀਆਂ ਦੇ ਆਗੂ ਅਤੇ ਵਰਕਰ ਹੁਣ ਤੋਂ ਹੀ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਨਗੇ ਅਤੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਐਡਵੋਕੇਟ ਭਾਟੀਆ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਅਤੇ ਅਕਾਲੀ ਦਲ ਦੇ ਵਰਕਰ ਪੂਰੀ ਇਕਜੁੱਟਤਾ, ਸਮਰਪਣ ਅਤੇ ਮਿਹਨਤ ਨਾਲ ਕੰਮ ਕਰਨਗੇ ਤਾਂ ਜੋ ਪੰਜਾਬ ਵਿੱਚ ਗੱਠਜੋੜ ਦੀ ਸਰਕਾਰ ਬਣਾਉਣ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ। ਇਸ ਮੌਕੇ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੌਂਸਲਰ ਹਰਜੀਤ ਸਿੰਘ ਭੱਲਾ, ਸਾਬਕਾ ਨਗਰ ਕੌਂਸਲ ਪ੍ਰਧਾਨ ਗਿਆਨ ਚੰਦ, ਅਕਾਲੀ ਦਲ ਦੇ ਸਾਬਕਾ ਕੌਂਸਲਰ ਕੁਲਵੰਤ ਸਿੰਘ, ਸਾਬਕਾ ਕੌਂਸਲਰ ਰਣਧੀਰ ਸਿੰਘ, ਸਾਬਕਾ ਭਾਜਪਾ ਮੰਡਲ ਪ੍ਰਧਾਨ ਰਾਕੇਸ਼ ਭੱਟੀ, ਮਾਸਟਰ ਪ੍ਰਵੀਨ ਸਿੰਘ, ਦੀਪਕ ਭਾਟੀਆ ਸਮੇਤ ਦੋਵਾਂ ਪਾਰਟੀਆਂ ਦੇ ਹੋਰ ਮੈਂਬਰ ਹਾਜ਼ਰ ਸਨ।