- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਜੇਪੀ ਵਲੋਂ ਕੱਢੀ ਗਈ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਕਾਦੀਆਂ ਵਿਖੇ ਪਾਰਟੀ ਵਰਕਰਾਂ ਵੱਲੋਂ ਸਵਾਗਤ

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ
ਕਾਦੀਆਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਤੀਸ਼ੀਲ ਅਗਵਾਈ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਸ਼ਾ ਮੁਕਤ ਭਾਰਤ ਦੇ ਸੰਕਲਪ ਤਹਿਤ, ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਕਾਦੀਆ ਵਿਖੇ ਪਹੁੰਚਣ ਤੇ ਬੀਜੇਪੀ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। ਇਸ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਅਗਵਾਈ ਸਰਦਾਰ ਇਕਬਾਲ ਸਿੰਘ ਲਾਲਪੁਰਾ, ਮੈਂਬਰ ਸੰਸਦੀ ਕਮੇਟੀ/ਚੋਣ ਕਮੇਟੀ ਅਤੇ ਸਾਬਕਾ ਚੇਅਰਮੈਨ, ਕੌਮੀ ਘੱਟ ਗਿਣਤੀ ਕਮਿਸ਼ਨ ਅਤੇ ਰਵੀਕਰਨ ਸਿੰਘ ਕਾਹਲੋਂ ਕਰ ਰਹੇ ਸਨ। ਇਸ ਯਾਤਰਾ ਦੇ ਸਵਾਗਤ ਲਈ ਕਾਦੀਆਂ ਵਿਖੇ ਮੰਡਲ ਆਹੁਦੇਦਾਰਾਂ ਅਤੇ ਬੀਜੇਪੀ ਵਰਕਰਾਂ ਵੱਲੋਂ ਪ੍ਰੋਗਰਾਮ ਕੀਤਾ ਗਿਆ, ਜਿਥੇ ਇਸ ਯਾਤਰਾ ਦੀ ਅਗਵਾਈ ਕਰ ਰਹੇ ਇਕਬਾਲ ਸਿੰਘ ਲਾਲਪੁਰਾ ਅਤੇ ਰਵੀਕਰਨ ਸਿੰਘ ਕਾਹਲੋਂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਬੀਜੇਪੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਬਿਹਾਰ ’ਚੋਂ ਗੁੰਡਾ ਰਾਜ, ਅਤੇ ਦੂਸਰੇ ਰਾਜਾਂ ’ਚੋਂ ਨਕਸਲਵਾਦ ਖਤਮ ਕੀਤਾ ਹੈ, ਉਸੇ ਤਰ੍ਹਾਂ ਪੰਜਾਬ ਵਿੱਚੋਂ ਨਸ਼ਾ ਖਤਮ ਕਰਾਂਗੇ।
ਬਾਕਸ....ਆਮ ਲੋਕਾਂ ਵੱਲੋਂ ਯਾਤਰਾ ਦਾ ਵਿਰੋਧ , ਕਈ ਥਾਈ ਬੀਜੇਪੀ ਜੀ ਇਸ ਯਾਤਰਾ ਵਿਰੁੱਧ ਲੱਗੇ ਪੋਸਟਰ
ਦੂਸਰੇ ਪਾਸੇ ਇਸ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਕਾਦੀਆਂ ਵਿਖੇ ਪਹੁੰਚਣ ’ਤੇ ਕਾਦੀਆ ਦੇ ਬੁੱਟਰ ਰੋਡ ਚੌਕ ਵਿੱਚ ਆਮ ਲੋਕਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਭਾਵੇਂ ਕਿ ਪੁਲਿਸ ਵੱਲੋਂ ਇਸ ਯਾਤਰਾ ਨੂੰ ਲੈਕੇ ਪੁਖਤਾ ਪ੍ਰਬੰਧ ਕੀਤੇ ਗਏ ਸਨ, ਪਰ ਲੋਕਾਂ ਵੱਲੋਂ ਕਾਲੀਆਂ ਝੰਡੀਆਂ ਨਾਲ ਇਸ ਯਾਤਰਾ ਦਾ ਵਿਰੋਧ ਕੀਤਾ ਗਿਆ ਅਤੇ ਨਸ਼ਿਆਂ ਦੇ ਸੌਦਾਗਰ ਬੀਜੇਪੀ ਵਾਪਸ ਜਾਓ ਦੇ ਨਾਅਰੇ ਲਾਏ ਗਏ। ਉਧਰ ਭਾਜਪਾ ਦੀ ਨਸ਼ਾ ਵਿਰੋਧੀ ਯਾਤਰਾ ਵਿਰੁੱਧ ਆਸ ਪਾਸ ਦੇ ਕਸਬਿਆਂ ’ਚ ਵੀ ਪੋਸਟਰ ਲਗਾਏ ਗਏ ਹਨ ਜਿਸ ਵਿੱਚ ਭਾਜਪਾ ਨੂੰ ਸਵਾਲ, ਪੰਜਾਬ ਵਿੱਚ ਭਾਜਪਾ ਗੁਜਰਾਤ ਤੋਂ ਨਸ਼ੇ ਦੀ ਤਸਕਰੀ ਕਿਉਂ ਕਰਵਾ ਰਹੀ ਹੈ?