- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਦੀ ਨਸ਼ਾ ਮੁਕਤ ਯਾਤਰਾ ਡੇਰਾ ਬਾਬਾ ਨਾਨਕ ਪਹੁੰਚੀ, ਹੋਇਆ ਨਿੱਘਾ ਸਵਾਗਤ

ਸੱਤਪਾਲ ਜ਼ਖਮੀ, ਪੰਜਾਬੀ ਜਾਗਰਣ
ਡੇਰਾ ਬਾਬਾ ਨਾਨਕ: ਭਾਜਪਾ ਦੀ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਲਈ ਸੁਰੂ ਕੀਤੀ ਯਾਤਰਾ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੀ। ਇਸ ਯਾਤਰਾ ਦੀ ਅਗਵਾਈ ਯੂ.ਪੀ. ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ, ਮਨਪ੍ਰੀਤ ਸਿੰਘ ਬਾਦਲ ਕੌਮੀ ਮੀਤ ਪ੍ਰਧਾਨ, ਅਮਨਜੋਤ ਕੌਰ ਰਾਮੂਵਾਲੀਆ ਅਤੇ ਪੰਜਾਬ ਦੇ ਮੀਤ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਕਰ ਰਹੇ ਸਨ। ਇਸ ਮੌਕੇ ਰਜਨੀਸ਼ ਧੀਮਾਨ, ਜਿਲਾ ਪ੍ਰਧਾਨ ਬਘੇਲ ਸਿੰਘ, ਹਰਵਿੰਦਰ ਸਿੰਘ ਸੰਧੂ ਜ਼ਿਲਾ ਇੰਚਾਰਜ, ਕੁਲਦੀਪ ਸਿੰਘ ਕਾਹਲੋਂ, ਪਰਮੀਤ ਸਿੰਘ ਬੇਦੀ ਸਾਬਕਾ ਪ੍ਰਧਾਨ ਨਗਰ ਕੌਂਸਲ, ਰਾਜੂ ਪੰਡਿਤ ਜ਼ਿਲਾ ਸਕੱਤਰ, ਵਿਜੇ ਸੋਨੀ ਮੋਹਲੋਵਾਲੀ ਵੀ ਮੌਜੂਦ ਸਨ। ਇਸ ਯਾਤਰਾ ਦਾ ਡੇਰਾ ਬਾਬਾ ਨਾਨਕ ਵਿਖੇ ਪਹੁੰਚਣ ‘ਤੇ ਚੇਅਰਮੈਨ ਜਸਦੀਪ ਸਿੰਘ ਰੰਧਾਵਾ ਠੇਠਰਕੇ ਅਤੇ ਪਰਵਿੰਦਰ ਸਿੰਘ ਘਣੀਆਂ ਦੀ ਟੀਮ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਯੁਵਰਾਜ ਗਾਰਡਨ ਪੈਲੇਸ ਵਿੱਚ ਵਿਸਾਲ ਇਕੱਠ ਨੂੰ ਸਬੋਧਨ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਨਸ਼ਾ ਖਤਮ ਕਰਨ ਵਿੱਚ ਬੁਰੀ ਤਰ੍ਹਾਂ ਫੇਲ ਹੋਈ ਹੈ। ਇਸ ਲਈ ਭਾਰਤੀ ਜਨਤਾ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਕੀਤਾ ਜਾਵੇ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਕਲਪ ਲਿਆ ਹੈ ਕਿ 20 ਸਾਲਾਂ ਵਿੱਚ ਦੇਸ਼ ਨੂੰ ਵਿਕਸਤ ਭਾਰਤ ਬਣਾਇਆ ਜਾਵੇਗਾ। ਇਸੇ ਮਕਸਦ ਨਾਲ ਪਾਰਟੀ ਵੱਲੋਂ ਪੰਜਾਬ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯਾਤਰਾ ਸੁਰੂ ਕੀਤੀ ਗਈ ਹੈ।ਬਲਦੇਵ ਸਿੰਘ ਖੇਤੀਬਾੜੀ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਇਸ ਧਰਤੀ ਤੋਂ ਪ੍ਰਣ ਲੈ ਕੇ ਜਾਵਾਂਗੇ ਕਿ ਪੰਜਾਬ ਦੀ ਧਰਤੀ ਤੋਂ ਨਸ਼ਾ ਖਤਮ ਕਰਕੇ ਹੀ ਦਮ ਲਵਾਂਗੇ। ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਅੱਜ 5ਵੇਂ ਦਿਨ ਇਹ ਯਾਤਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਧਰਤੀ ਡੇਰਾ ਬਾਬਾ ਨਾਨਕ ਵਿਖੇ ਪਹੁੰਚੀ ਹੈ। ਉਹਨਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨਸ਼ੇ ਨੇ ਖਾ ਲਈ ਹੈ। ਉਹਨਾਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ 2027 ਦੀਆਂ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਡਬਲ ਇੰਜਨ ਵਾਲੀ ਸਰਕਾਰ ਬਣਾਕੇ ਸੂਬੇ ਨੂੰ ਨਸ਼ਾ ਮੁਕਤ ਕਰੀਏ। ਅਮਨਜੋਤ ਕੌਰ ਰਾਮੂਵਾਲੀਆ ਨੇ ਪੰਜਾਬ ਦੀ ਅਵਾਮ ਨੂੰ ਅਪੀਲ ਕਰਦਿਆਂ ਕਿਹਾ ਕਿ ਆਉ ਸਾਰੇ ਮਿਲ ਕੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਈਏ। ਇਸ ਮੌਕੇ ਉਹਨਾਂ ਚੇਅਰਮੈਨ ਜਸਦੀਪ ਸਿੰਘ ਰੰਧਾਵਾ ਅਤੇ ਪਰਵਿੰਦਰ ਸਿੰਘ ਘਣੀਆਂ ਵੱਲੋਂ ਸਮਾਗਮ ਨੂੰ ਸਫਲ ਬਨਾਉਣ ਲਈ ਕੀਤੀ ਮਿਹਨਤ ਦੀ ਸ਼ਲਾਘਾ ਵੀ ਕੀਤੀ। ਭਾਜਪਾ ਦੇ ਸੁਬਾਈ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਨਸ਼ਿਆਂ ਦੀ ਲੜਾਈ ਨਸ਼ਾ ਪੀੜਤ ਨੌਜਵਾਨਾਂ ਵਿਰੁੱਧ ਨਹੀ, ਸਗੋਂ ਤਸਕਰਾਂ, ਸਪਲਾਇਰਾਂ ਅਤੇ ਪੂਰੇ ਨੈਟਵਰਕ ਵਿਰੁੱਧ ਹੋਣੀ ਚਾਹੀਦੀ ਹੈ ਅਤੇ ਕੋਈ ਸਾਡੀਆਂ ਅੱਖਾਂ ਦੇ ਸਾਹਮਣੇ ਸਾਡੇ ਬੱਚਿਆਂ ਨੂੰ ਜ਼ਹਿਰ ਦੇਵੇ ਅਤੇ ਅਸੀਂ ਵੇਖਦੇ ਰਹੀਏ, ਇਹ ਨਹੀਂ ਹੋ ਸਕਦਾ। ਇਸ ਮੌਕੇ ਜਸ਼ਦੀਪ ਸਿੰਘ ਰੰਧਾਵਾ, ਪਰਵਿੰਦਰ ਸਿੰਘ ਘਣੀਆ, ਰਾਜੂ ਪੰਡਿਤ, ਵਿਜੇ ਸੋਨੀ ਆਦਿ ਵੱਲੋਂ ਯਾਤਰਾ ਲੈ ਕੇ ਪਹੁੰਚੇ ਨੇਤਾਵਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹਰਵਿੰਦਰ ਸਿੰਘ ਸੰਧੂ, ਕਮਲ ਜੋਤੀ, ਪ੍ਰਦੀਪ, ਸਰਪੰਚ ਕਰਮਜੀਤ ਸਿੰਘ ਠੇਠਰਕੇ, ਐਡਵੋਕੇਟ ਰਸ਼ਪਾਲ ਸਿੰਘ ਰੰਧਾਵਾ, ਭਗਵਾਨ ਸਿੰਘ, ਹਰਪਾਲ ਸਿੰਘ ਪਹਿਲਵਾਨ ਸ਼ਹਿਜਾਦਾ ਕਲਾਂ, ਨਰਿੰਦਰ ਮਸੀਹ ਧਰਮਕੋਟ ਰੰਧਾਵਾ ਆਦਿ ਵੱਡੀ ਗਿਣਤੀ ’ਚ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ।