- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦੀ ਪੁਸ਼ਟੀ ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਠ ’ਤੇ ਕੀਤੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਦਾਸਪੁਰ ਜ਼ਿਲ੍ਹੇ ਦੇ ਥਾਣਾ ਘੁਮਾਣ ਕਲਾਂ ਅਧੀਨ ਪੈਂਦ ਪਿੰਡ ਦੂਲਾਨੰਗਲ ਵਾਸੀ ਆਕਾਸ਼ ਮਸੀਹ ਤੇ ਜਬਲੋਨ ਦੇ ਤੌਰ ’ਤੇ ਹੋਈ ਹੈ। ਦੋਵੇਂ ਹੀ 12ਵੀਂ ਪਾਸ ਹਨ। ਆਕਾਸ਼ ਮਸੀਹ ’ਤੇ ਐੱਨਡੀਪੀਸੀ ਦੇ ਦੋ ਤੇ ਜਬਲੋਨ ਖ਼ਿਲਾਫ਼ ਲੜਾਈ ਝਗੜੇ ਦਾ ਇਕ ਕੇਸ ਦਰਜ ਹੈ।

ਪੰਜਾਬੀ ਜਾਗਰਣ ਟੀਮ, ਗੁਰਦਾਸਪੁਰ/ ਕਲਾਨੌਰ : ਕਾਊਂਟਰ ਇੰਟੈਲੀਜੈਂਸ ਵਿੰਗ ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ ਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ’ਚ ਆਈਐੱਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮਾਡਿਊਲ ਦੇ ਦੋ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਧਮਾਕਾਖੇਜ਼ ਸਮੱਗਰੀ ਬਰਾਮਦ ਕਰਕੇ ਪੰਜਾਬ ’ਚ ਇਕ ਵੱਡੀ ਅੱਤਵਾਦੀ ਸਾਜ਼ਿਸ਼ਨੂੰ ਨਾਕਾਮ ਕਰ ਦਿੱਤਾ ਹੈ। ਬਰਾਮਦ ਅਸਲੇ ’ਚ ਪੰਜ ਹੈਂਡ ਗ੍ਰਨੇਡ, ਦੋ ਡੈਟੋਨੇਟਰ, ਕੋਡਰ ਤੇ ਡੀਕੋਡਰ ਦੇ ਨਾਲ-ਨਾਲ ਪੁਸ਼-ਟੂ-ਟਾਕ (ਪੀਟੀਟੀ) ਟਾਈਮਰ, 9 ਵੋਲਟ ਦੀ ਵੈਟਰੀ, ਆਈਈਡੀ (ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ), ਇਕ ਕਿੱਲੋ ਕਿੱਲਾਂ ਵਾਲਾ ਹਾਈ ਐਕਲਪਲੋਸਿਵ, ਇਕ ਬਾਓਫੇਂਗ ਵਾਕੀ-ਟਾਕੀ ਕੇਬਲ ਤੇ ਟ੍ਰਿਗਰ ਮੈਕੇਨਿਜ਼ਮ ਸ਼ਾਮਲ ਹੈ। ਇਸ ਦੀ ਪੁਸ਼ਟੀ ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਠ ’ਤੇ ਕੀਤੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਦਾਸਪੁਰ ਜ਼ਿਲ੍ਹੇ ਦੇ ਥਾਣਾ ਘੁਮਾਣ ਕਲਾਂ ਅਧੀਨ ਪੈਂਦ ਪਿੰਡ ਦੂਲਾਨੰਗਲ ਵਾਸੀ ਆਕਾਸ਼ ਮਸੀਹ ਤੇ ਜਬਲੋਨ ਦੇ ਤੌਰ ’ਤੇ ਹੋਈ ਹੈ। ਦੋਵੇਂ ਹੀ 12ਵੀਂ ਪਾਸ ਹਨ। ਆਕਾਸ਼ ਮਸੀਹ ’ਤੇ ਐੱਨਡੀਪੀਸੀ ਦੇ ਦੋ ਤੇ ਜਬਲੋਨ ਖ਼ਿਲਾਫ਼ ਲੜਾਈ ਝਗੜੇ ਦਾ ਇਕ ਕੇਸ ਦਰਜ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਬਰਾਮਬਦ ਧਮਾਕਾਖੇਜ਼ ਸਮੱਗਰੀ ਤੋਂ ਪਤਾ ਲੱਗਦਾ ਹੈ ਕਿ ਇਹ ਮਾਡਿਊਲ ਸੂਬੇ ਵਿਚ ਸ਼ਾਂਤੀ ਭੰਗ ਕਰਨ ਦੇ ਉਦੇਸ਼ ਨਾਲ ਵੱਡੇ ਅੱਤਵਾਦੀ ਹਮਲੇ ਕਰਨ ਦੀ ਤਿਆਰੀ ਕਰ ਰਿਹਾ ਸੀ।
ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਆਈਐੱਸਆਈ ਸਮਰਥਿਤ ਅੱਤਵਾਦੀ ਮਾਡਿਊਲ ਵਿਦੇਸ਼ਾਂ ’ਚ ਸਥਿਤ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਅਗਲੇ ਪਿਛਲੇ ਸੰਪਰਕਾਂ ਦਾ ਪਤਾ ਲਾਉਣ, ਪੂਰੀ ਸਾਜ਼ਿਸ਼ ਤੇ ਸਥਾਨਕ ਸਹਾਇਤਾ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਐੱਸਐੱਸਪੀ ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਟੀ-ਪੁਆਇੰਟ ਜੋਗੋਵਾਲ ਬੇਦੀਆਂ ਵਿਖੇ ਵਿਸ਼ੇਸ਼ ਪੁਲਿਸ ਜਾਂਚ ਦੌਰਾਨ ਦੋ ਨੌਜਵਾਨਾਂ ਨੂੰ ਪਿੰਡ ਜੋਗੋਵਾਲ ਬੇਦੀਆਂ ਤੋਂ ਮੋਟਰਸਾਈਕਲ ’ਤੇ ਆਉਂਦੇ ਦੇਖਿਆ ਗਿਆ। ਪੁਲਿਸ ਨੂੰ ਦੇਖ ਕੇ ਉਨ੍ਹਾਂ ਨੇ ਭੱਜਣ ਲਈ ਯੂ-ਟਰਨ ਲੈਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਉਨ੍ਹਾਂ ਦੇ ਬੈਗਾਂ ਦੀ ਤਲਾਸ਼ੀ ਲੈਣ ’ਤੇ ਵਿਸਫੋਟਕ ਸਮੱਗਰੀ ਤੇ ਯੰਤਰ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਫੋਰੈਂਸਿਕ ਤੇ ਬੰਬ ਨਿਰੋਧਕ ਟੀਮਾਂ ਨੂੰ ਤੁਰੰਤ ਘਟਨਾ ਸਥਾਨ ’ਤੇ ਬੁਲਾਇਆ ਗਿਆ ਤੇ ਵਿਸਫੋਟਕ ਤੇ ਗ੍ਰਨੇਡ ਸਫਲਤਾਪੂਰਵਕ ਨਕਾਰਾ ਕਰ ਦਿੱਤੇ ਗਏ। ਇਸ ਸਬੰਧੀ ਗੁਰਦਾਸਪੁਰ ਦੇ ਕਲਾਨੌਰ ਪੁਲਿਸ ਸਟੇਸ਼ਨ ’ਚ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।