ਪਿੰਡ ਜਾਗੋਵਾਲ ਬਾਂਗਰ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਾਇਾ
ਪਿੰਡ ਜਾਗੋਵਾਲ ਬਾਂਗਰ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ
Publish Date: Sat, 14 Mar 2026 03:53 PM (IST)
Updated Date: Sun, 15 Mar 2026 04:00 AM (IST)

ਕਾਦੀਆਂ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਰਣਧੀਰ ਸਿੰਘ ਠਾਕਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫਸਰ ਡਾਕਟਰ ਪਰਮਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਸਥਾਰ ਅਫਸਰ ਡਾਕਟਰ ਕੁਲਦੀਪ ਸਿੰਘ ਅਤੇ ਸਮੂਹ ਸਟਾਫ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਕਾਹਨੂੰਵਾਨ ਵੱਲੋਂ ਪਿੰਡ ਜਾਗੋਵਾਲ ਬਾਂਗਰ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਬਲਾਕ ਪੱਧਰੀ ਕੈਂਪ ਵਿੱਚ ਜ਼ਿਲ੍ਹਾ ਸਿਖਲਾਈ ਅਫ਼ਸਰ ਡਾਕਟਰ ਸ਼ਹਿਬਾਜ਼ ਸਿੰਘ ਚੀਮਾ ਅਤੇ ਉਨ੍ਹਾਂ ਦੀ ਟੀਮ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਕੈਂਪ ਵਿੱਚ ਹਿੱਸਾ ਲਿਆ। ਖੇਤੀਬਾੜੀ ਵਿਸਥਾਰ ਅਫਸਰ ਡਾ. ਕੁਲਦੀਪ ਸਿੰਘ ਨੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਕਿਸਾਨ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਡਾਕਟਰ ਚੀਮਾ ਨੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਜਿਸ ਨਾਲ ਕਿਸਾਨ ਘੱਟ ਖਰਚਾ ਕਰਕੇ ਵੱਧ ਕਮਾਈ ਕਰ ਸਕਦੇ ਹਨ। ਡਾ.ਦਿਲਰਾਜ ਸਿੰਘ ਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਬਾਰੇ ਜਾਣਕਾਰੀ ਦਿੱਤੀ। ਡਾਕਟਰ ਸੰਦੀਪ ਨੇ ਦਾਲਾਂ ਦੀ ਖੇਤੀ ਬਾਰੇ, ਡਾਕਟਰ ਜਰਮਨਜੀਤ ਨੇ ਮਿੱਟੀ ਦੇ ਸੈਂਪਲ ਲੈਂਣ ਸਬੰਧੀ, ਡਾਕਟਰ ਪਰਮਿੰਦਰ ਸਿੰਘ ਨੇ ਗੰਨੇ ਦੀ ਫਸਲ ਬਾਰੇ ਵਿਸਥਾਰ ਨਾਲ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਕਣਕ ਦੀ ਫਸਲ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਅਪੀਲ ਕੀਤੀ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਅਮਨਦੀਪ ਕੌਰ, ਇਕਬਾਲ ਸਿੰਘ, ਖੇਤੀਬੜੀ ਵਿਕਾਸ ਅਫਸਰ ਰਜਿੰਦਰ ਕੁਮਾਰ, ਬਾਵਜੀਤ ਸਿੰਘ, ਖੇਤੀਬਾੜੀ ਸਬ ਇੰਸਪੈਕਟਰ ਰਾਜਵਿੰਦਰ ਕੌਰ ,ਗੁਰਸਿਮਰਨ ਸਿੰਘ, ਇੰਦਰਪ੍ਰੀਤ ਸਿੰਘ, ਅਨਮੋਲ ਸਿੰਘ, ਜੋਗਾ ਸਿੰਘ ਆਦਿ ਸਨ।