- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਾਕ ਪੱਧਰੀ ਵਿਗਿਆਨਕ ਗੋਸ਼ਟੀ ਕਰਵਾਈ ਗਈ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਬਲਾਕ ਪੱਧਰੀ ਵਿਗਿਆਨਕ ਗੋਸ਼ਟੀ ਕਰਵਾਈ ਗਈ। ਗੋਸ਼ਟੀ ਦਾ ਮੁੱਖ ਵਿਸ਼ਾ ‘ਭਾਰਤੀ ਊਰਜਾ ਸੰਚੈ 2047 : ਸੰਭਾਵਨਾਵਾਂ ਅਤੇ ਚੁਣੌਤੀਆਂ’ ਰਿਹਾ। ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵਿਸ਼ੇ ਨਾਲ ਸਬੰਧਤ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ। ਇਹ ਗੋਸ਼ਟੀ ਬਲਾਕ ਕੋਆਰਡੀਨੇਟਰ ਦੀਪਕ ਸੂਰੀ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਬਲਾਕ ਨੋਡਲ ਅਧਿਕਾਰੀ ਅਤੇ ਸਕੂਲ ਦੇ ਪ੍ਰਿੰਸੀਪਲ ਰਾਮ ਲਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਵਿਗਿਆਨ ਅਤੇ ਊਰਜਾ ਦੇ ਖੇਤਰ ’ਚ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਗੋਸ਼ਟੀ ਦੌਰਾਨ ਵਿਦਿਆਰਥੀਆਂ ਨੇ ‘ਭਾਰਤੀ ਊਰਜਾ ਸੰਚੈ 2047’ ਵਿਸ਼ੇ ਦੇ ਵੱਖ-ਵੱਖ ਪੱਖਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।