- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਕਾਲਜ ਬਟਾਲਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ, ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਗੁਰੂ ਨਾਨਕ ਕਾਲਜ ਬਟਾਲਾ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਦੇ ਸੁਚੱਜੇ ਪ੍ਰਬੰਧ ਅਧੀਨ ਕਾਲਜ ਵਿਖੇ ਸਰਬਸੁਖ ਹਸਪਤਾਲ ਬਟਾਲਾ ਦੇ ਸਹਿਯੋਗ ਨਾਲ ਸਿਹਤ ਜਾਂਚ ਅਤੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਰਬ ਸੁਖ ਹਸਪਤਾਲ ਦੀ ਮਾਹਿਰ ਟੀਮ ਵੱਲੋਂ ਵਿਦਿਆਰਥੀਆਂ ਅਤੇ ਸਟਾਫ਼ ਦੀਆਂ ਵੱਖ-ਵੱਖ ਸਿਹਤ ਨਾਲ ਟੈਸਟ ਵਾਜਿਬ ਰੇਟਾਂ ‘ਤੇ ਕੀਤੇ 8 ਗਏ ਇਸ ਤੋਂ ਇਲਾਵਾ ਪੂਰੇ ਸਰੀਰ ਦੀਆਂ ਜਾਂਚਾਂ ਵੀ ਵਿਸ਼ੇਸ਼ ਤੌਰ ’ਤੇ ਵਾਜਬ ਦਰਾਂ ’ਤੇ ਕੀਤੀਆਂ ਗਈਆਂ। ਕੈਂਪ ਵਿੱਚ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੇ ਵੀ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਲਗਾਏ ਗਏ ਖੂਨਦਾਨ ਕੈਂਪ ਵਿੱਚ 30 ਤੋਂ ਵੱਧ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ। ਪ੍ਰੋਗਰਾਮ ਦੀ ਕੋਆਰਡੀਨੇਟਰ ਪ੍ਰੋ. ਨਵਤੇਜ ਕੌਰ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜਿਕ ਸੇਵਾ ਹੈ। ਸਾਡੇ ਵੱਲੋਂ ਕੀਤਾ ਗਿਆ ਖੂਨਦਾਨ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਉਣ ਵਿੱਚ ਸਹਾਈ ਹੋ ਸਕਦਾ ਹੈ। ਪ੍ਰੋਗਰਾਮ ਦੇ ਕੋ-ਕੋਆਰਡੀਨੇਟਰ ਪ੍ਰੋ. ਗੁਰਮੁਖ ਸਿੰਘ, ਸਰੀਰਕ ਸਿੱਖਿਆ ਵਿਭਾਗ, ਨੇ ਸਭ ਤੋਂ ਪਹਿਲਾਂ ਖੂਨਦਾਨ ਕਰਕੇ ਹੋਰਨਾਂ ਨੂੰ ਵੀ ਇਸ ਨੇਕ ਕਾਰਜ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਵਿੱਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸਿੱਖਿਆ ਸੰਸਥਾਵਾਂ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਸਰਬਸੁਖ ਹਸਪਤਾਲ ਦੀ ਟੀਮ, ਕੈਂਪ ਦੇ ਕੋਆਰਡੀਨੇਟਰਾਂ ਅਤੇ ਸਹਿਯੋਗ ਦੇਣ ਵਾਲੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਬੀਰ ਸਿੰਘ, ਪ੍ਰੋ. ਸ਼ਹਿਬਾਜ਼ਦੀਪ ਸਿੰਘ, ਪ੍ਰੋ. ਮਨਪ੍ਰੀਤ ਸਿੰਘ (ਅੰਗਰੇਜ਼ੀ ਵਿਭਾਗ), ਪ੍ਰੋ. ਗੁਰਸ਼ਰਨ ਕੌਰ, ਪ੍ਰੋ. ਸਿਮਰਨਜੀਤ ਕੌਰ, ਪ੍ਰੋ. ਹਰਮਨਦੀਪ ਕੌਰ, ਪ੍ਰੋ. ਦਵਿੰਦਰ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਰਾਜਵੀਰ ਕੌਰ, ਪ੍ਰੋ. ਸ਼ੁਭਦੀਪ ਕੌਰ, ਪ੍ਰੋ. ਨਰਿੰਦਰ ਕੌਰ, ਨਾਨ-ਟੀਚਿੰਗ ਸਟਾਫ਼ ਵਿੱਚੋਂ ਸੁਪਰਡੰਟ ਗੁਰਭੇਜ ਸਿੰਘ, ਗੁਰਪਿੰਦਰ ਸਿੰਘ ਤੋਂ ਇਲਾਵਾ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।