ਗੁਰਦਾਸਪੁਰ 'ਚ ਜ਼ਮੀਨੀ ਵਿਵਾਦ ਨੇ ਲਿਆ ਖ਼ੂਨੀ ਰੂਪ: ਗੁਰਦੁਆਰਾ ਸਾਹਿਬ ਜਾ ਰਹੇ ਨੌਜਵਾਨਾਂ ਨੂੰ ਘੇਰ ਕੇ ਕੀਤਾ ਹਮਲਾ; 4 ਖ਼ਿਲਾਫ਼ ਮਾਮਲਾ ਦਰਜ
ਪਿੰਡ ਕੋਟਲਾ ਖੁਰਦ ਵਿੱਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਕੁਝ ਲੋਕਾਂ ਨੇ ਹਮਲਾ ਕਰਕੇ ਦੋ ਵਿਅਕਤੀਆਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਥਾਣਾ ਘੁਮਾਣ ਕਲਾਂ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Publish Date: Thu, 09 Apr 2026 02:01 PM (IST)
Updated Date: Thu, 09 Apr 2026 02:02 PM (IST)
ਜਾਗਰਣ ਪ੍ਰਤੀਨਿਧ, ਗੁਰਦਾਸਪੁਰ: ਪਿੰਡ ਕੋਟਲਾ ਖੁਰਦ ਵਿੱਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਕੁਝ ਲੋਕਾਂ ਨੇ ਹਮਲਾ ਕਰਕੇ ਦੋ ਵਿਅਕਤੀਆਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਥਾਣਾ ਘੁਮਾਣ ਕਲਾਂ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪਰਮਿੰਦਰ ਸਿੰਘ ਨਿਵਾਸੀ ਘੁਮਾਣ ਖੁਰਦ ਨੇ ਦੱਸਿਆ ਕਿ ਉਹ ਆਪਣੇ ਸਾਥੀ ਮਨੀਸ਼ ਕੁਮਾਰ ਨਾਲ ਜੀਪ ਵਿੱਚ ਸਵਾਰ ਹੋ ਕੇ ਗੁਰਦੁਆਰਾ ਟਾਹਲੀ ਸਾਹਿਬ ਜਾ ਰਿਹਾ ਸੀ। ਜਦੋਂ ਉਹ ਗੁਰਦੁਆਰਾ ਸਾਹਿਬ ਦੇ ਨੇੜੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਸੜਕ ਦੇ ਵਿਚਕਾਰ ਇੱਕ ਟਰੈਕਟਰ ਖੜ੍ਹਾ ਸੀ, ਜਿਸ 'ਤੇ ਮੁਲਜ਼ਮ ਸਵਾਰ ਸਨ।
ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਪਰਮਿੰਦਰ ਸਿੰਘ ਅਤੇ ਉਸ ਦੇ ਸਾਥੀ ਨੂੰ ਜ਼ਖ਼ਮੀ ਕਰ ਦਿੱਤਾ। ਜਾਣਕਾਰੀ ਅਨੁਸਾਰ, ਹਮਲੇ ਦਾ ਕਾਰਨ ਮੁਲਜ਼ਮਾਂ ਦਾ ਪੀੜਤ ਦੇ ਤਾਇਆ ਅਮਰੀਕ ਸਿੰਘ ਨਾਲ ਚੱਲ ਰਿਹਾ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ।
ਪੁਲਿਸ ਨੇ ਮੁਲਜ਼ਮ ਜਤਿੰਦਰ ਸਿੰਘ, ਰਾਜਿੰਦਰ ਸਿੰਘ, ਨਿਰਮਲ ਸਿੰਘ ਅਤੇ ਮਨਜੀਤ ਸਿੰਘ (ਸਾਰੇ ਨਿਵਾਸੀ ਘੁਮਾਣ ਖੁਰਦ) ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।