ਪਿੰਡ ਅਠਵਾਲ ’ਚ ਐਡਵੋਕੇਟ ਅਮਨਦੀਪ ਜੈਂਤੀਪੁਰ ਨੂੰ ਮਿਲਿਆ ਬੱਲ ਪਿੰਡ ਅਠਵਾਲ ਵਿੱਚ ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਮਿਲਿਆ ਬੱਲ
Publish Date: Fri, 20 Nov 2026 06:54 PM (IST)
Updated Date: Fri, 20 Nov 2026 06:58 PM (IST)
ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਹਲਕਾ ਬਟਾਲਾ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਵੱਲੋਂ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸੇ ਕੜੀ ਤਹਿਤ ਪਿੰਡ ਅਠਵਾਲ ਵਿਖੇ ਕੁਲਦੀਪ ਸਿੰਘ ਅਠਵਾਲ ਦੇ ਗ੍ਰਹਿ ਵਿਖੇ ਰੱਖੀ ਗਈ ਮੀਟਿੰਗ ਦੌਰਾਨ ਵੱਡਾ ਇਕੱਠ ਦੇਖਣ ਨੂੰ ਮਿਲਿਆ, ਜਿਸ ਨੇ ਇੱਕ ਰੈਲੀ ਦਾ ਰੂਪ ਧਾਰ ਲਿਆ। ਪਾਰਟੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਹਲਕੇ ਵਿੱਚ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸ ਮੌਕੇ ਪਿੰਡ ਅਠਵਾਲ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਆਗੂਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਵਰਕਰਾਂ ਦੇ ਸਹਿਯੋਗ ਨਾਲ ਬਟਾਲਾ ਦੀ ਸੀਟ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਈ ਜਾਵੇਗੀ। ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਗੁਰਦੇਵ ਸਿੰਘ ਬਲਾਕ ਸੰਮਤੀ ਮੈਂਬਰ, ਗੁਰਨਾਮ ਸਿੰਘ ਸੈਕਟਰੀ, ਪ੍ਕਾਸ਼ ਚੰਦ ਲੰਬਰਦਾਰ, ਤਰਸੇਮ ਸਿੰਘ ਬਿਜਲੀ ਬੋਰਡ,ਮਸਤਾਨ ਸਿੰਘ, ਜਸਵਿੰਦਰ ਸਿੰਘ, ਗੁਰਮੀਤ ਸਿੰਘ,ਦਾਨੀਅਨ ਮਸੀਹ, ਪ੍ਰਮਜੋਤ, ਸਵਿੰਦਰ ਸਿੰਘ,ਦਿਲਬਾਗ ਸਿੰਘ, ਗੁਰਮੇਜ ਸਿੰਘ, ਪ੍ਰੀਤਮ ਸਿੰਘ,ਕੇਵਲ ਸਿੰਘ ਸੂਬੇਦਾਰ,ਡਾ ਤਿਲਕ ਰਾਜ,ਅਮਰੀਕ ਸਿੰਘ ਸੈਲਰ ਵਾਲਾ,ਡਾ ਸੰਤੋਖ ਸਿੰਘ, ਕਰਮਜੀਤ, ਪ੍ਰਵਾਨ ਸਿੰਘ ਲੰਬੜਦਾਰ, ਸੁਖਦੇਵ ਸਿੰਘ ਸੰਤਨਗਰ ਸਮੇਤ ਇਲਾਕਾ ਵਾਸੀ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ।