ਭੇਤਭਰੇ ਹਾਲਤ ਵਿਚ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
ਭੇਤਭਰੇ ਹਾਲਤ ਵਿਚ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
Publish Date: Mon, 18 May 2026 05:15 PM (IST)
Updated Date: Mon, 18 May 2026 05:15 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ: ਨਜ਼ਦੀਕੀ ਪਿੰਡ ਥਰੀਏਵਾਲ ਦੀ ਡ੍ਰੇਨ ’ਤੇ ਭੇਤਭਰੇ ਹਾਲਾਤ ’ਚ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਰੰਗੜ ਨੰਗਲ ਦੇ ਐੱਸਐੱਚਓ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਅੱਜ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਥਰੀਏਵਾਲ ਦੀ ਡ੍ਰੇਨ ’ਤੇ ਸੜਕ ਕਿਨਾਰੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੋਈ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪਛਾਣ ਲਈ ਸਿਵਲ ਹਸਪਤਾਲ ਬਟਾਂਲਾ ਦੇ ਡੈਡ ਹਾਊਸ ’ਚ ਰਖਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।