- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਹੱਦੀ ਸਪੋਰਟਸ ਕਲੱਬ ਨੇ ਪੰਡਿਤ ਦੀਨ ਦਿਆਲ ਉਪਾਧਿਆਏ ਦੀ ਜਯੰਤੀ ਮਨਾਈ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਈ ਯੁਵਾ ਭਾਰਤ, ਗੁਰਦਾਸਪੁਰ ਦੇ ਜਿਲਾ ਯੂਥ ਅਫਸਰ ਮੈਡਮ ਸੰਦੀਪ ਕੌਰ ਦੀ ਅਗਵਾਈ ਹੇਠ ਸਰਹੱਦੀ ਸਪੋਰਟਸ ਅਤੇ ਵੈਲਫੇਅਰ ਕਲੱਬ ਬਟਾਲਾ ਵੱਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਦੀ ਜਯੰਤੀ ਮਨਾਈ ਗਈ। ਗੁਰੂ ਨਾਨਕ ਹਾਈ ਸਕੂਲ ਸਤਕੋਹਾ ਵਿਖੇ ਹੋਏ ਇਸ ਸਮਾਗਮ ’ਚ ਕਲੱਬ ਦੇ ਪ੍ਰਧਾਨ ਤੇਜ ਪ੍ਰਤਾਪ ਸਿੰਘ ਕਾਹਲੋਂ, ਹੈੱਡਮਾਸਟਰ ਗੁਰਮੀਤ ਸਿੰਘ, ਮਾਸਟਰ ਹਰਪਾਲ ਸਿੰਘ, ਮਨਵੀਨ ਕੌਰ, ਪਲਵਿੰਦਰ ਕੌਰ, ਰੋਮਿਕਾ ਆਦਿ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਜੀਵਨ, ਵਿਚਾਰਧਾਰਾ ਅਤੇ ਰਾਸ਼ਟਰ ਨਿਰਮਾਣ ’ਚ ਪਾਏ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਬੁਲਾਰਿਆਂ ਨੇ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ’ਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ।