- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐੱਸਪੀ ਤੁਸ਼ਾਰ ਗੁਪਤਾ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਰਾਤ ਨੂੰ ਪੁਲਿਸ ਵੱਲੋਂ ਚਾਰ ਹੈਂਡ ਗ੍ਰਨੇਡ, ਦੋ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਰਾਤ ਨੂੰ ਸਰਚ ਮੁਹਿੰਮ ਚਲਾਈ ਗਈ ਸੀ, ਪਰ ਹੋਰ ਕੁਝ ਨਹੀਂ ਮਿਲਿਆ। ਹੁਣ ਇਕ-ਦੋ ਵਾਰ ਫਿਰ ਪੂਰੇ ਇਲਾਕੇ ਦੀ ਤਲਾਸ਼ੀ ਲਈ ਜਾਵੇਗੀ। ਇਸ ਤੋਂ ਬਾਅਦ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਜਾਵੇਗੀ।

ਮਹਿੰਦਰ ਸਿੰਘ ਅਰਲੀਭੰਨ, ਗੁਰਦਾਸਪੁਰ : ਜ਼ਿਲ੍ਹਾ ਪੁਲਿਸ ਅਤੇ ਬੀਐੱਸਐੱਫ ਵੱਲੋਂ ਸਾਂਝੀ ਕਾਰਵਾਈ ਦੌਰਾਨ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਚਾਰ ਹੈਂਡ ਗ੍ਰਨੇਡ, ਦੋ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਬਾਅਦ ਦੇਰ ਰਾਤ ਬੀਐੱਸਐੱਫ ਅਤੇ ਪੁਲਿਸ ਦੀ ਟੀਮ ਵੱਲੋਂ ਆਸ-ਪਾਸ ਦੇ ਇਲਾਕੇ 'ਚ ਸਰਚ ਆਪ੍ਰੇਸ਼ਨ ਵੀ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਗੁਰਦਾਸਪੁਰ ਦੇ ਥਾਣਾ ਸਦਰ ਅਧੀਨ ਪੈਂਦੇ ਸਰਹੱਦੀ ਪਿੰਡ ਹਰਦੋਛੰਨੀ ਦੇ ਖੇਤਾਂ 'ਚ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਕੋਈ ਪੈਕੇਟ ਸੁੱਟੇ ਜਾਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਬੀਐੱਸਐੱਫ ਅਤੇ ਪੁਲਿਸ ਵੱਲੋਂ ਰਾਤ ਕਰੀਬ 10 ਵਜੇ ਹਰਦੋਛੰਨੀ ਦੇ ਖੇਤਾਂ 'ਚ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਟੀਮ ਨੇ ਇਕ ਪੈਕੇਟ 'ਚ ਬੰਦ ਚਾਰ ਹੈਂਡ ਗ੍ਰਨੇਡ ਅਤੇ ਦੋ ਪਿਸਤੌਲਾਂ ਸਮੇਤ ਕਾਰਤੂਸ ਵੀ ਬਰਾਮਦ ਕੀਤੇ।
ਸੁਰੱਖਿਆ ਏਜੰਸੀਆਂ ਨੇ ਬਰਾਮਦ ਕੀਤੀ ਖੇਪ ਆਪਣੇ ਕਬਜ਼ੇ 'ਚ ਲੈ ਲਈ ਅਤੇ ਪੂਰੇ ਇਲਾਕੇ 'ਚ ਸਰਚ ਆਪ੍ਰੇਸ਼ਨ ਚਲਾਇਆ। ਹਾਲਾਂਕਿ, ਫਿਲਹਾਲ ਹੋਰ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ।
ਮਾਮਲੇ ਸਬੰਧੀ ਐੱਸਐੱਸਪੀ ਤੁਸ਼ਾਰ ਗੁਪਤਾ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਰਾਤ ਨੂੰ ਪੁਲਿਸ ਵੱਲੋਂ ਚਾਰ ਹੈਂਡ ਗ੍ਰਨੇਡ, ਦੋ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਰਾਤ ਨੂੰ ਸਰਚ ਮੁਹਿੰਮ ਚਲਾਈ ਗਈ ਸੀ, ਪਰ ਹੋਰ ਕੁਝ ਨਹੀਂ ਮਿਲਿਆ। ਹੁਣ ਇਕ-ਦੋ ਵਾਰ ਫਿਰ ਪੂਰੇ ਇਲਾਕੇ ਦੀ ਤਲਾਸ਼ੀ ਲਈ ਜਾਵੇਗੀ। ਇਸ ਤੋਂ ਬਾਅਦ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਜਾਵੇਗੀ।