ਹਿੰਦਰ ਸਿੰਘ ਅਰਲੀਭੰਨ, ਡੇਰਾ ਬਾਬਾ ਨਾਨਕ : BSF ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐੱਸਐੱਫ ਦੀ 10 ਬਟਾਲੀਅਨ ਦੀ ਬੀਓਪੀ ਟਾਊਨ ਪੋਸਟ 'ਤੇ ਤਾਇਨਾਤ ਜਵਾਨਾਂ ਵੱਲੋਂ ਭਾਰਤ-ਪਾਕਿ ਕੌਮਾਂਤਰੀ ਸਰਹੱਦ ਪਾਰ ਕਰ ਕੇ ਭਾਰਤ 'ਚ ਐਂਟਰ ਕਰਨ ਵਾਲੇ ਦੋ ਪਾਕਿਸਤਾਨੀ ਨੌਜਵਾਨਾਂ ਨੂੰ ਕਾਬੂ ਕਰਨ 'ਚ ਵੱਡੀ ਸਫਲਤਾ ਹਾਸਲ ਕੀਤੀ ਹੈ।

ਸੈਕਟਰ ਗੁਰਦਾਸਪੁਰ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ 10 ਬਟਾਲੀਅਨ ਦੀ ਬੀਓਪੀ ਟਾਊਨ ਪੋਸਟ ਦੇ ਕਿਸਾਨ ਗਾਰਡ ਪਾਰਟੀ ਨੇ ਕਾਂਸਟੇਬਲ ਮੁਕੇਸ਼ ਕੁਮਾਰ ਤੇ ਕਾਂਸਟੇਬਲ ਰਣਜੀਤ ਕੁਮਾਰ ਵੱਲੋਂ ਭਾਰਤ-ਪਾਕਿ ਦੀ ਆਈਬੀ ਨੰਬਰ 4/2 ਤੋਂ ਬੁੱਧਵਾਰ ਦੁਪਹਿਰ ਭਾਰਤੀ ਸਰਹੱਦ ਅੰਦਰ ਪ੍ਰਵੇਸ਼ ਕਰਨ ਵਾਲੇ ਦੋ ਪਾਕਿਸਤਾਨੀ ਨੌਜਵਾਨਾਂ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 500 ਰੁਪਏ ਪਾਕਿਸਤਾਨੀ ਕਰੰਸੀ ਤੇ ਦੋ ਮੋਬਾਈਲ ਫੋਨ ਬਰਾਮਦ ਹੋਏ। ਫੜੇ ਗਏ ਪਾਕਿਸਤਾਨੀ ਨੌਜਵਾਨਾਂ ਦੀ ਪਛਾਣ ਕਿਸ਼ਨ ਮਸੀਹ (26) ਪੁੱਤਰ ਸਾਲਾਸ ਮਸੀਹ ਤੇ ਰਬੀਜ ਮਸੀਹ ਪੁੱਤਰ ਸੱਯਦ ਮਸੀਹ (18) ਦੋਵੇਂ ਵਾਸੀ ਪਿੰਡ ਭੋਲਾ ਬਾਜਵਾ ਨਾਰੋਵਾਲ ਪਾਕਿਸਤਾਨ ਵਜੋਂ ਹੋਈ ਹੈ। ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਫੜੇ ਗਏ ਨੌਜਵਾਨਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

Posted By: Seema Anand