- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਬਾਬਾ ਨਾਨਕ ਦੇ ਖੇਤਰ ਨਾਲ ਸਬੰਧਿਤ ਬੀਐੱਸਐੱਫ ਦੀ 113 ਦੀ ਬੀ.ਓ.ਪੀ. ਬਸੰਤਰ ਦੇ ਜਵਾਨਾਂ ਵੱਲੋਂ ਬੀਤੀ ਰਾਤ ਸਰਹੱਦ ’ਤੇ ਡਰੋਨ ਐਕਟੀਵਿਟੀ ਵੇਖੀ ਇਸ ਉਪਰੰਤ ਐਂਟੀ ਡਰੋਨ ਡਿਵਾਈਸ ਦੀ ਰੇਂਜ ’ਚ ਪਾਕਿਸਤਾਨ ਵਾਲੇ ਪਾਸੇ ਤੋਂ ਆਇਆ ਡ੍ਰੋਨ ਭਾਰਤੀ ਖੇਤਰ ’ਚੋਂ ਬੀਐੱਸਐੱਫ ਜਵਾਨਾਂ ਵੱਲੋਂ ਸਰਚ ਬਿਆਨ ਦੌਰਾਨ ਅੱਜ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪੁਲਿਸ ਡੇਰਾ ਬਾਬਾ ਨਾਨਕ ਵੀ ਘਟਨਾ ਸਥਾਨ ’ਤੇ ਪੁੱਜੀ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ। ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ’ਤੇ ਤੈਨਾਤ ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐੱਸਐੱਫ ਦੀ 113 ਬਟਾਲੀਅਨ ਦੀ ਪੀ.ਓ.ਪੀ. ਬਸੰਤਰ ’ਤੇ ਤੈਨਾਤ ਜਵਾਨਾਂ ਵੱਲੋਂ ਭਾਰਤੀ ਖੇਤਰ ’ਚੋਂ ਇੱਕ ਪਾਕਿਸਤਾਨੀ ਡ੍ਰੋਨ, ਤਿੰਨ ਅਤੇ ਚਾਰ ਮੈਗਜ਼ੀਨ ਬਰਾਮਦ ਕਰਨ ’ਚ ਵੱਡੀ ਸਫਲਤਾ ਹਾਸਿਲ ਕੀਤੀ ਹੈ।