ਬ਼ਿਜਨੈੱਸ ਪਲੱਸ.........ਗੁਰੂ ਨਾਨਕ ਕਾਲਜ ਵੱਲੋਂ ਐਡਵੋਕੇਟ ਧਾਮੀ ਨੂੰ ਨਿੱਘੀ ਮੁਬਾਰਕਬਾਦ ਬ਼ਿਜਨੈੱਸ ਪਲੱਸ.........ਗੁਰੂ ਨਾਨਕ ਕਾਲਜ ਵੱਲੋਂ ਐਡਵੋਕੇਟ ਧਾਮੀ ਨੂੰ ਲਗਾਤਾਰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ’ਤੇ ਨਿੱਘੀ ਮੁਬਾਰਕਬਾਦ
Publish Date: Sun, 22 Nov 2026 04:00 PM (IST)
Updated Date: Mon, 23 Nov 2026 04:01 AM (IST)
ਫੋਟੋ: 22ਬੀਟੀਐਲ05 ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ’ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਮੁਬਾਰਕਬਾਦ ਦਿੰਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ। ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੀ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ਤੇ ਗੁਰੂ ਨਾਨਕ ਕਾਲਜ, ਬਟਾਲਾ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ, ਸਟਾਫ਼ ਤੇ ਵਿਦਿਆਰਥੀਆਂ ’ਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਇਤਿਹਾਸਕ ਜਿੱਤ ਤੇ ਕਾਲਜ ਵੱਲੋਂ ਉਨ੍ਹਾਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਨਿੱਘੀ ਮੁਬਾਰਕਬਾਦ ਦਿੱਤੀ ਗਈ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਲਗਾਤਾਰ ਛੇਵੀਂ ਵਾਰ ਸਿੱਖਾਂ ਦੀ ਸਿਰਮੌਰ ਸੰਸਥਾ ਦਾ ਪ੍ਰਧਾਨ ਚੁਣਿਆ ਜਾਣਾ, ਸਿੱਖ ਪੰਥ ਵੱਲੋਂ ਉਨ੍ਹਾਂ ਦੀ ਸੁਚੱਜੀ ਅਗਵਾਈ, ਈਮਾਨਦਾਰੀ, ਨਿਸ਼ਕਾਮ ਸੇਵਾਵਾਂ ਤੇ ਸੰਸਥਾ ਪ੍ਰਤੀ ਅਟੁੱਟ ਸਮਰਪਣ ’ਤੇ ਪ੍ਰਗਟਾਏ ਗਏ ਅਥਾਹ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਵਿਸ਼ੇਸ਼ ਤੌਰ ਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਦੀ ਤਰੱਕੀ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਐਡਵੋਕੇਟ ਧਾਮੀ ਦਾ ਯੋਗਦਾਨ ਬੇਹੱਦ ਸ਼ਲਾਘਾਯੋਗ ਰਿਹਾ ਹੈ। ਇਸ ਖੁਸ਼ੀ ਦੇ ਮੌਕੇ ਤੇ ਕਾਲਜ ਦੇ ਸਮੂਹ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁਬਾਰਕਬਾਦ ਦਿੰਦਿਆਂ ਗੁਰੂ ਸਾਹਿਬ ਅੱਗੇ ਉਨ੍ਹਾਂ ਨੂੰ ਚੰਗੀ ਸਿਹਤ, ਚੜ੍ਹਦੀ ਕਲਾ ਤੇ ਪੰਥ ਦੀ ਹੋਰ ਵਧੇਰੇ ਸੇਵਾ ਕਰਨ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।