'ਮੁੱਖ ਮੰਤਰੀ ਮਾਵਾਂ, ਧੀਆਂ ਸਤਿਕਾਰ ਯੋਜਨਾ' ਸ਼ੁਰੂ ਕਰਕੇ ਸਰਕਾਰ ਨੇ ਗਰੰਟੀ ਕੀਤੀ ਪੂਰੀ- ਵਿਧਾਇਕ ਸ਼ੈਰੀ ਕਲਸੀ
'ਮੁੱਖ ਮੰਤਰੀ ਮਾਵਾਂ, ਧੀਆਂ ਸਤਿਕਾਰ ਯੋਜਨਾ' ਸ਼ੁਰੂ ਕਰਕੇ ਸਰਕਾਰ ਨੇ ਗਰੰਟੀ ਕੀਤੀ ਪੂਰੀ- ਵਿਧਾਇਕ ਸ਼ੈਰੀ ਕਲਸੀ
Publish Date: Sun, 08 Mar 2026 05:56 PM (IST)
Updated Date: Sun, 08 Mar 2026 06:00 PM (IST)

ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜਿਵੇਂ ਹੀ ਵਿੱਤ ਮੰਤਰੀ ਨੇ ਮੁੱਖ ਮੰਤਰੀ ਮਾਵਾਂ, ਧੀਆਂ, ਸਤਿਕਾਰ ਯੌਜਨਾਂ ਤਹਿਤ ਮਹਿਲਾਵਾਂ ਨੂੰ 1000 ਅਤੇ 1500 ਰੁਪਏ ਦੇਣ ਦਾ ਐਲਾਨ ਕੀਤਾ ਤਾਂ ਬਟਾਲਾ ਵਿਖੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਨਹਿਰੂ ਗੇਟ ਵਿਖੇ ਲਗਾਈ ਵੱਡੀ ਸਕਰੀ ਉਤੇ ਬਜਟ ਦਾ ਲਾਈਵ ਪ੍ਰਸਾਰਣ ਦੇਖ ਰਹੀਆਂ ਹਜ਼ਾਰਾਂ ਔਰਤਾਂ ਨੇ ਢੋਲ ਦੇ ਡਗੇ ਤੇ ਨੱਚ ਕੇ ਆਪਣੀ ਖੁਸ਼ੀ ਪ੍ਰਗਟ ਕੀਤੀ ਅਤੇ ਭਗਵੰਤ ਸਿੰਘ ਮਾਨ ਸਰਕਾਰ ਦੇ ਗ੍ਰੰਟੀਆਂ ਪੂਰੀਆਂ ਕਰਨ ਦੇ ਅਕਾਸ਼ ਗੂਜਾਓ ਨਾਅਰੇ ਲਗਾ ਕੇ ਮੇਲੇ ਵਰਗੇ ਮਾਹੋਲ ਵਿਚ ਹੋਰ ਉਤਸ਼ਾਹ ਭਰ ਦਿੱਤਾ। ਇਸ ਮੌਕੇ ਗੱਲ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਮਾਵਾਂ, ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਕੇ ਸਰਕਾਰ ਨੇ ਗਰੰਟੀ ਪੂਰ ਕਰ ਦਿੱਤੀ ਹੈ, ਜਿਸ ਨਾਲ ਮਾਵਾਂ ਧੀਆਂ ਵਿੱਚ ਖੁਸ਼ੀ ਦਾ ਮਾਹੋਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ ਅਤੇ ਲੋਕ ਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ। ਗ੍ਰੰਟੀਆਂ ਪੂਰੀਆਂ ਕਰਨ ਵਾਲੇ ਬਜਟ ਦਾ ਸਿੱਧਾ ਪ੍ਰਸਾਰਣ ਵੱਡੀਆ ਐੱਲਈਡੀ ਸਕਰੀਨਾਂ ਉਤੇ ਦੇਖਣ ਲਈ ਸਵੇਰ ਤੋ ਹੀ ਇੱਕਠੀਆਂ ਹੋਈਆਂ ਹਜ਼ਾਰਾ ਔਰਤਾਂ ਅਤੇ ਇਲਾਕੇ ਦੇ ਪਤਵੰਤੇ ਨਾਗਰਿਕਾਂ ਨੇ ਮੇਲੇ ਵਰਗਾ ਮਾਹੋਲ ਬਣਾਇਆ ਹੋਇਆ ਸੀ। ਜਿਵੇਂ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਗ੍ਰੰਟੀਆਂ ਪੂਰੀਆਂ ਕਰਨ ਵਾਲੇ ਬਜਟ ਵਿੱਚ ਮਹਿਲਾਵਾਂ ਲਈ 1000 ਰੁਪਏ ਅਤੇ ਅਨੁਸੂਚਿਤ ਜਾਤੀ ਮਹਿਲਾਵਾਂ ਲਈ 1500 ਰੁਪਏ ਪ੍ਰਤੀ ਮਹੀਨਾ ਸਿੱਧੇ ਖਾਤੇ ਵਿਚ ਪਾਉਣ ਦਾ ਐਲਾਨ ਕੀਤਾ ਤਾਂ ਢੋਲ ਦੀ ਥਾਪ ਤੇ ਹਾਜ਼ਰ ਮਹਿਲਾਵਾਂ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਪਟਾਕਿਆਂ ਦੀ ਗੂੰਜ ਵਿੱਚ ਆਪਣੀ ਖੁਸ਼ੀ ਪ੍ਰਗਟ ਕਰਦੇ ਹੋਏ ਹਾਜ਼ਰ ਮਹਿਲਾਵਾਂ ਨੇ ਭਗਵੰਤ ਸਿੰਘ ਮਾਨ ਸਰਕਾਰ ਜਿੰਦਾਬਾਦ ਦੇ ਨਾਅਰੇ ਲਗਾਏ ਅਤੇ ਸਰਕਾਰ ਨੂੰ ਗ੍ਰੰਟੀਆਂ ਪੂਰੀਆਂ ਕਰਨ ਵਾਲੀ ਸਰਕਾਰ ਦੱਸੀਆਂ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਅੰਮਿ੍ਤ ਕਲਸੀ, ਤਰੁਣ ਕਲਸੀ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਮਾਸਟਰ ਤਿਲਕ ਰਾਜ, ਅਮਿਤ ਸੋਢੀ, ਐਮਸੀ ਬਲਵਿੰਦਰ ਸਿੰਘ ਮਿੰਟਾ, ਪ੍ਰਧਾਨ ਵੀਨੂੰ ਕਾਹਲੋਂ, ਅਮਰੀਕ ਸਿੰਘ ਲੰਬੜਦਾਰ, ਜਸਪਾਲ ਸਿੰਘ, ਪਰਦੀਪ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਮੌਜੂਦ ਸਨ।