ਕੈਬਨਿਟ ਮੰਤਰੀ ਭੁੱਲਰ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਸੜਕ ਦਾ ਰੱਖਿਆ ਨੀਂਹ ਪੱਥਰ
ਕੈਬਨਿਟ ਮੰਤਰੀ ਭੁੱਲਰ ਅਤੇ ਵਿਧਾਇਕ ਸ਼ੈਰੀ ਕਲਸੀ ਨੇ 6 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ
Publish Date: Sat, 28 Feb 2026 07:23 PM (IST)
Updated Date: Sun, 01 Mar 2026 04:11 AM (IST)

ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦਿੰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਦੀ ਮੌਜੂਦਗੀ ਵਿੱਚ ਡੀਲਕਸ ਪੁਲੀ ਤੋਂ ਅਲੀਵਾਲ ਰੋਡ ਤੱਕ 6 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਬਨਾਉਣ ਦਾ ਨੀਂਹ ਪੱਥਰ ਰੱਖਿਆ। ਇਸ ਰੋਡ ਤੇ 9 ਇੰਚ ਦੀ ਮਜ਼ਬੂਤ ਸਲੈਬ ਪਾਈ ਜਾਵੇਗੀ ਤੇ ਸੜਕ ਨੂੰ 40 ਫੁੱਟ ਚੌੜਾ ਕੀਤਾ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਵਾਸੀਆਂ ਦੇ ਹਿੱਤਾਂ ਲਈ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦਿਨ ਰਾਤ ਬਟਾਲੇ ਦੇ ਵਿਕਾਸ ਲਈ ਲੱਗੇ ਹੋਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਬਟਾਲਾ ਹਲਕੇ ਦੇ ਵਿਕਾਸ ਲਈ ਉਨ੍ਹਾਂ ਨੂੰ ਪੂਰਨ ਸਹਿਯੋਗ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਜਲਦ ਮਹਾਰਾਜਾ ਅਗਰਸੈਨ ਚੌਕ, ਗਾਂਧੀ ਚੌਕ, ਕਾਦੀਆਂ ਚੁੰਗੀ, ਉਮਰਪੁਰਾ ਚੌਕ ਅਤੇ ਜਲੰਧਰ ਬਟਾਲਾ ਬਾਈਪਾਸ ਚੌਕ ਵਿੱਚ 50 ਲੱਖ ਰੁਪਏ ਦੀ ਲਾਗਤ ਨਾਲ ਟਰੈਫਿਕ ਲਾਈਟਾਂ ਅਤੇ 20 ਲੱਖ ਰੁਪਏ ਦੀ ਲਾਗਤ ਨਾਲ ਇਨ੍ਹਾਂ ਚੌਕਾਂ ਤੇ ਟਰੈਫਿਕ ਨਾਲ ਸਬੰਧਤ ਸੀਸੀਟੀਵੀ ਕੈਮਰੇ ਲਗਾਉਣ ਲਈ ਫੰਡ ਮੁਹੱਈਆ ਕਰਵਾਏ ਜਾਣਗੇ, ਜਿਸ ਲਈ ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕੀਤਾ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਚੇਅਰਮੈਨ ਸੁਖਜਿੰਦਰ ਸਿੰਘ, ਪਿਰੰਸ ਰੰਧਾਵਾ, ਵਿਜੇ ਤਰੇਹਨ, ਟੋਨੀ ਗਿੱਲ, ਭੁਪਿੰਦਰ ਸਿੰਘ,ਜਸਵੰਤ ਸਿੰਘ ਖੋਖਰ, ਕੁਲਵੰਤ ਸਿੰਘ ਖੋਖਰ, ਰਣਧੀਰ ਸਿੰਘ ਰਾਣਾ, ਲਖਵਿੰਦਰ ਸਿੰਘ ਹੰਸਪਾਲ, ਗੁਰਨਾਮ ਸਿੰਘ ਮਾਨ, ਪ੍ਰਧਾਨ ਗੁਰਨਾਮ ਸਿੰਘ, ਸ਼ੇਰਾ ਫਾਉਂਡਰੀ ਵਾਲਿਆਂ ਸਮੇਤ ਵੱਖ ਵੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।